Saturday, September 12, 2026
16.5 C
London
Home ਪੰਜਾਬ ਕਲਗੀਧਰ ਟਰਸਟ ਬੜੂ ਸਾਹਿਬ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਉੱਭਿਆ...

ਕਲਗੀਧਰ ਟਰਸਟ ਬੜੂ ਸਾਹਿਬ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਉੱਭਿਆ ਵਿਖੇ ਨਰਸਰੀ ਜਮਾਤ ਤੋਂ ਲੈ ਕੇ ਨੌਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਸਲਾਨਾ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਗਏ

0
138

ਸੰਗਰੂਰ/ਜੋਗਿੰਦਰ: ਕਲਗੀਧਰ ਟਰਸਟ ਬੜੂ ਸਾਹਿਬ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਉੱਭਿਆ ਵਿਖੇ ਨਰਸਰੀ ਜਮਾਤ ਤੋਂ ਲੈ ਕੇ ਨੌਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਸਲਾਨਾ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਗਏ। ਜਿਸ ਵਿੱਚ ਵੱਖ-ਵੱਖ ਵਿਦਿਆਰਥੀਆਂ ਨੇ ਮੱਲਾਂ ਮਾਰਦਿਆਂ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ। ਪੁਜੀਸ਼ਨਾ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਗੁਰਜੀਤ ਕੌਰ ਵੱਲੋਂ ਟਰਾਫੀਆਂ ਅਤੇ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੀਖਿਆਵਾਂ ਦੇ ਨਤੀਜੇ ਤੋਂ ਇਲਾਵਾ ਹੋਰ ਗਤੀਵਿਧੀਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਤਗਮੇ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦਰਮਿਆਨ ਪ੍ਰਿੰਸੀਪਲ ਗੁਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਅੱਗੇ ਤੋਂ ਵੀ ਲਗਾਤਾਰ ਇਸੇ ਤਰੀਕੇ ਮਿਹਨਤ ਕਰਨ ਅਤੇ ਸਫਲਤਾ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਵੱਲੋਂ ਸਮੂਹ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਇਸ ਸਭ ਵਿੱਚ ਅਧਿਆਪਕ ਸਾਹਿਬਾਨ ਦੇ ਨਾਲ ਨਾਲ ਮਾਪਿਆਂ ਦੀ ਮਿਹਨਤ ਨੂੰ ਸਿਜਦਾ ਕੀਤਾ। ਇਸ ਦਰਮਿਆਨ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਰਹੇ।