ਕਲਗੀਧਰ ਟਰੱਸਟ ਦੇ ਅਧੀਨ ਅਕਾਲ ਅਕੈਡਮੀ ਚੀਮਾ ਸਾਹਿਬ ਵਿੱਚ ਖਾਲਸਾ ਸਾਜਨਾ ਦਿਵਸ ਧਾਰਮਿਕ ਜੋਸ਼ ਨਾਲ ਮਨਾਇਆ ਗਿਆ।

0
6

/ਸੰਗਰੂਰ/ਜੋਗਿੰਦਰ/ 11 ਅਪ੍ਰੈਲ/:
ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਸਾਹਿਬ (ਅੰਗਰੇਜ਼ੀ ਮੀਡੀਅਮ) ਵਿੱਚ ਖਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ‘ਤੇ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਪਾਰ ਕ੍ਰਿਪਾ ਹੇਠ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਦੀ ਸ਼ੁਰੂਆਤ ਸ਼੍ਰੀ ਸਹਿਜ ਪਾਠ ਜੀ ਦੇ ਭੋਗ ਨਾਲ ਹੋਈ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਗੁਰਬਾਣੀ ਕੀਰਤਨ, ਇੱਤਿਹਾਸ ਅਤੇ ਢਾਢੀ ਵਾਰਾਂ ਪੇਸ਼ ਕੀਤੀਆ ਗਈਆਂ, ਜਿਨ੍ਹਾਂ ਰਾਹੀਂ ਉਨ੍ਹਾਂ ਨੇ ਗੁਰੂ ਸਾਹਿਬਾਨਾਂ ਪ੍ਰਤੀ ਆਪਣਾ ਪਿਆਰ, ਸਤਿਕਾਰ ਪ੍ਰਗਟ ਕਰਦਿਆਂ ਯਾਦ ਕੀਤਾ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਆਤਮਕ ਤੌਰ ‘ਤੇ ਮਜ਼ਬੂਤ ਬਣਾਉਣਾ ਸੀ। ਇਸ ਮੌਕੇ ‘ਤੇ ਵਿਦਿਆਰਥੀਆਂ ਨੂੰ ਅੰਮ੍ਰਿਤ ਛਕਣ ਲਈ ਵੀ ਪ੍ਰੇਰਿਤ ਕੀਤਾ ਗਿਆ ਤਾਂ ਜੋ ਉਹ ਆਪਣੀ ਜ਼ਿੰਦਗੀ ਨੂੰ ਗੁਰੂ ਦੀਆਂ ਬਖ਼ਸ਼ਿਸ਼ਾਂ ਹੇਠ ਲੈ ਆ ਸਕਣ। ਇਸ ਮੌਕੇ ‘ਤੇ ਅਕਾਲ ਅਕੈਡਮੀ ਚੀਮਾ ਸਾਹਿਬ ਦੇ ਪ੍ਰਿੰਸੀਪਲ ਨੀਨਾ ਸ਼ਰਮਾ, ਸਮੂਹ ਸਟਾਫ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ ਅਤੇ ਪੂਰੇ ਮਾਹੌਲ ਵਿੱਚ ਧਾਰਮਿਕ ਰੰਗ ਅਤੇ ਆਤਮਿਕ ਉਤਸ਼ਾਹ ਦੇਖਣ ਨੂੰ ਮਿਲਿਆ।