Saturday, September 12, 2026
16.5 C
London
Home ਪੰਜਾਬ ਮੱਛੀ ਪਾਲਣ ਵਿਭਾਗ ਦੇ ਆਊਟਸੋਰਸ ਕਰਮਚਾਰੀਆਂ ਦੀ ਮੰਗ

ਮੱਛੀ ਪਾਲਣ ਵਿਭਾਗ ਦੇ ਆਊਟਸੋਰਸ ਕਰਮਚਾਰੀਆਂ ਦੀ ਮੰਗ

0
118

ਸੰਗਰੂਰ/ਜੋਗਿੰਦਰ: ਮੱਛੀ ਪਾਲਣ ਵਿਭਾਗ ਵਿੱਚ ਆਊਟਸੋਰਸ ਪ੍ਰਣਾਲੀ ਰਾਹੀਂ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਕਰਮਚਾਰੀਆਂ ਵੱਲੋਂ ਸਰਕਾਰ ਅੱਗੇ ਪੱਕੇ ਕੀਤੇ ਜਾਣ ਦੀ ਜ਼ੋਰਦਾਰ ਮੰਗ ਕੀਤੀ ਗਈ ਹੈ। ਕਰਮਚਾਰੀਆਂ ਦਾ ਕਹਿਣਾ ਹੈ ਕਿ ਉਹ ਬਹੁਤ ਘੱਟ ਤਨਖਾਹਾਂ ‘ਤੇ ਦਿਨ-ਰਾਤ ਮਹਿਕਮੇ ਵਿੱਚ ਕੰਮ ਕਰ ਰਹੇ ਹਨ, ਪਰ ਠੇਕੇਦਾਰੀ ਸਿਸਟਮ ਕਾਰਨ ਉਨ੍ਹਾਂ ਦਾ ਲਗਾਤਾਰ ਆਰਥਿਕ ਸ਼ੋਸ਼ਣ ਹੋ ਰਿਹਾ ਹੈ।
ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਰੁਜ਼ਗਾਰ ਵਿਰੋਧੀ ਠੇਕੇਦਾਰੀ ਸਿਸਟਮ ਨੂੰ ਤੁਰੰਤ ਖ਼ਤਮ ਕੀਤਾ ਜਾਵੇ ਅਤੇ ਸਾਰੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧਾ ਵਿਭਾਗ (ਮਹਿਕਮੇ) ਦੇ ਅਧੀਨ ਲਿਆ ਕੇ ਪੱਕਾ ਕੀਤਾ ਜਾਵੇ, ਤਾਂ ਜੋ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ ਅਤੇ ਉਨ੍ਹਾਂ ਨੂੰ ਇਨਸਾਫ਼ ਮਿਲ ਸਕੇ।