Tuesday, October 27, 2026
14.4 C
London
Home ਪੰਜਾਬ ਡਾਇਲ 112 ਟੀਮ ਵੱਲੋਂ ਸੁਰੱਖਿਆ ਲਈ ਮੁਸਤੈਦੀ

ਡਾਇਲ 112 ਟੀਮ ਵੱਲੋਂ ਸੁਰੱਖਿਆ ਲਈ ਮੁਸਤੈਦੀ

0
58

ਸੁਨਾਮ ਊਧਮ ਸਿੰਘ ਵਾਲਾ: ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਡਾਇਲ 112 ਸਿਟੀ ਸੁਨਾਮ ਦੀ ਟੀਮ ਵੱਲੋਂ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ। ਇਸੇ ਤਹਿਤ ਇੰਚਾਰਜ ਏ.ਐੱਸ.ਆਈ. ਨਿਰਭੈ ਸਿੰਘ ਦੀ ਅਗਵਾਈ ਹੇਠ ਡਾਇਲ 112 ਦੀ ਟੀਮ ਵੱਲੋਂ ਅਨਾਜ ਮੰਡੀ ਸੁਨਾਮ ਵਿਖੇ ਹੋ ਰਹੇ ਦੀਵਾਨ ਦੇ ਸਬੰਧ ਵਿੱਚ ਮੁਸਤੈਦੀ ਨਾਲ ਡਿਊਟੀ ਨਿਭਾਈ ਗਈ।

ਟੀਮ ਵੱਲੋਂ ਸਮਾਗਮ ਦੌਰਾਨ ਆਉਣ-ਜਾਣ ਵਾਲੇ ਲੋਕਾਂ ਦੀ ਸੁਰੱਖਿਆ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੂਰੀ ਚੌਕਸੀ ਰੱਖੀ ਗਈ। ਏ.ਐੱਸ.ਆਈ. ਨਿਰਭੈ ਸਿੰਘ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਪੁਲਿਸ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਲੋਕ ਡਾਇਲ 112 ਦੀ ਸਹਾਇਤਾ ਲੈ ਸਕਦੇ ਹਨ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਇਲਾਕੇ ਵਿੱਚ ਸ਼ਾਂਤੀ ਤੇ ਭਾਈਚਾਰਕ ਸਾਂਝ ਬਣਾਈ ਰੱਖਣ ਵਿੱਚ ਆਪਣਾ ਯੋਗਦਾਨ ਪਾਉਣ।