Saturday, September 12, 2026
16.5 C
London
Home ਖੇਡਾਂ 70 ਵੀਂ ਜੋਨ ਪੱਧਰੀ ਖੇਡਾਂ ਵਿੱਚ ਅਕੇਡੀਆ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ...

70 ਵੀਂ ਜੋਨ ਪੱਧਰੀ ਖੇਡਾਂ ਵਿੱਚ ਅਕੇਡੀਆ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ।

0
21

ਸੰਗਰੂਰ/ਸੁਨਾਮ/ਜੋਗਿੰਦਰ/13 ਅਗਸਤ/-ਸੁਨਾਮ ਦੀ ਉੱਚ ਵਿੱਦਿਅਕ ਸੰਸਥਾ ਅਕੇਡੀਆ ਵਰਲ਼ਡ ਸਕੂਲ ਦੇ ਵਿਦਿਆਰਥੀਆਂ ਨੇ ਚੱਲ ਰਹੇ ਜ਼ੋਨਲ ਮੁਕਾਬਲਿਆਂ ਵਿੱਚ ਮੱਲਾਂ ਮਾਰੀਆਂ। ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿੱਚ ਆਪਣੀ ਪ੍ਰਤਿਭਾ, ਮਿਹਨਤ ਅਤੇ ਖੇਡ-ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜੋਨਲ ਪੱਧਰ ਵਿੱਚੋਂ 60 ਵਿਦਿਆਰਥੀ ਜਿਲ੍ਹਾ ਪੱਧਰ ਲਈ ਚੁਣੇ ਗਏ। ਜਿਨ੍ਹਾਂ ਵਿੱਚੋਂ ਟੇਬਲ ਟੇਨਿਸ ਦੇ (14) , ਸ਼ਤਰੰਜ (1), ਬਾਸਕਟਬਾਲ (10) , ਕੁਸ਼ਤੀ (2) ,ਕੁਰਾਸ਼ (5) , ਸਕੇਟਿੰਗ (6) ਵਾਲੀਬਾਲ (9) , ਵੁਸ਼ੂ ‌(2), ਹੈਂਡਬਾਲ (2) , ਯੋਗਾ (5), ਜੁਡੋ (3) , ਮੁੱਕੇਬਾਜ਼ੀ (1) ਆਦਿ ਖੇਡਾਂ ਵਿੱਚੋ ਵਿਦਿਆਰਥੀ ਜ਼ਿਲ੍ਹਾ ਪੱਧਰੀ ਖੇਡਾਂ ਲਈ ਚੁਣੇ ਗਏ। ਸਕੂਲ ਦੇ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਵੱਲੋਂ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦਾ ਫਲ ਦੱਸਦੇ ਹੋਏ ਉਹਨਾਂ ਨੇ ਬੱਚਿਆਂ, ਮਾਪਿਆਂ, ਕੋਚ ਸਾਹਿਬਾਨਾਂ ਅਤੇ ਸਕੂਲ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ । ਉਹਨਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ-ਭਾਵਨਾ ਅਤੇ ਜਿੱਤਣ ਦਾ ਜਜ਼ਬਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਵੀ ਪੂਰੀ ਮਿਹਨਤ ਅਤੇ ਸਮਰਪਣ ਨਾਲ਼ ਖੇਡਣ ਲਈ ਪ੍ਰੇਰਿਤ ਕੀਤਾ।
ਸਕੂਲ ਦੇ ਚੇਅਰਮੈਨ ਸਰ ਐਡਵੋਕੇਟ ਗਗਨਦੀਪ ਸਿੰਘ ਨੇ ਵੀ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ “ਮਿਹਨਤ, ਲਗਨ ਅਤੇ ਅਨੁਸ਼ਾਸਨ ਹੀ ਸਫ਼ਲਤਾ ਦੀ ਅਸਲ ਕੁੰਜੀ ਹਨ।” ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਖੇਡਾਂ ਨੂੰ ਪੜ੍ਹਾਈ ਦੇ ਨਾਲ-ਨਾਲ ਜੀਵਨ ਦਾ ਮਹੱਤਵਪੂਰਨ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।