Saturday, September 12, 2026
23.4 C
London
Home ਪੰਜਾਬ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਹਲਕਾ ਸੁਨਾਮ ਅਤੇ ਸੰਗਰੂਰ ਵਿੱਚ ਅਹਿਮ ਨਿਯੁਕਤੀਆਂ...

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਹਲਕਾ ਸੁਨਾਮ ਅਤੇ ਸੰਗਰੂਰ ਵਿੱਚ ਅਹਿਮ ਨਿਯੁਕਤੀਆਂ ਦਾ ਐਲਾਨ

0
35

ਸੁਨਾਮ / ਜੋਗਿੰਦਰ /5 ਅਗਸਤ/-ਇਸ ਮੌਕੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ, ਸਰਗਰਮ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਕਈ ਅਹਿਮ ਨਿਯੁਕਤੀਆਂ ਦਾ ਐਲਾਨ ਵੀ ਕੀਤਾ ਗਿਆ। ਪਾਰਟੀ ਦੀ ਲੀਡਰਸ਼ਿਪ ਅਤੇ ਹਲਕਾ ਇੰਚਾਰਜ ਸਤਿਨਾਮ ਸਿੰਘ ਰੱਤੋਕੇ ਦੀ ਸਿਫ਼ਾਰਸ਼ ‘ਤੇ ਸਰਦਾਰ ਮੱਘਰ ਸਿੰਘ ਕੁਲਾਰ ਨੂੰ ਹਲਕਾ ਜਥੇਬੰਦਕ ਸਕੱਤਰ, ਹਲਕਾ ਸੁਨਾਮ, ਸਰਦਾਰ ਗੁਰਬਖਸ਼ ਸਿੰਘ ਨੂੰ ਹਲਕਾ ਪ੍ਰਧਾਨ, ਮੁਲਾਜ਼ਮ ਵਿੰਗ, ਹਲਕਾ ਸੁਨਾਮ, ਅਜੇ ਗੋਇਲ (ਸੁਨਾਮ) ਨੂੰ ਜ਼ਿਲ੍ਹਾ ਯੂਥ ਜਨਰਲ ਸਕੱਤਰ, ਸੰਗਰੂਰ ਅਤੇ ਸਰਦਾਰ ਕੁਲਵਿੰਦਰ ਸਿੰਘ ਚੀਮਾ ਨੂੰ ਹਲਕਾ ਯੂਥ ਪ੍ਰਧਾਨ, ਹਲਕਾ ਸੁਨਾਮ ਨਿਯੁਕਤ ਕੀਤਾ ਗਿਆ।

ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਮੂਹ ਹਾਜ਼ਰ ਆਗੂਆਂ ਅਤੇ ਵਰਕਰਾਂ ਵੱਲੋਂ ਵਧਾਈ ਦਿੱਤੀ ਗਈ। ਇਸ ਮੌਕੇ ਹਲਕਾ ਇੰਚਾਰਜ ਸਤਿਨਾਮ ਸਿੰਘ ਰੱਤੋਕੇ ਨੇ ਕਿਹਾ ਕਿ ਪਾਰਟੀ ਹਮੇਸ਼ਾ ਮਿਹਨਤੀ, ਇਮਾਨਦਾਰ ਅਤੇ ਲੋਕਾਂ ਨਾਲ ਜੁੜੇ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦਿੰਦੀ ਆਈ ਹੈ। ਉਨ੍ਹਾਂ ਕਿਹਾ ਕਿ ਨਵੇਂ ਅਹੁਦੇਦਾਰ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਨਿਸ਼ਠਾ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ, ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਨਵ-ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਵਿਚਾਰਧਾਰਾ, ਪੰਥ ਅਤੇ ਪੰਜਾਬ ਦੇ ਹੱਕਾਂ ਦੀ ਲੜਾਈ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਲਈ ਪੂਰੀ ਤਨਦੇਹੀ ਅਤੇ ਸਮਰਪਣ ਨਾਲ ਕੰਮ ਕਰਨਗੇ।