Saturday, September 12, 2026
16.5 C
London
Home Uncategorized ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਵਿੱਚ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀ ਸ਼ਾਨਦਾਰ ਸ਼ੁਰੂਆਤ

ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਵਿੱਚ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀ ਸ਼ਾਨਦਾਰ ਸ਼ੁਰੂਆਤ

0
19

ਸੰਗਰੂਰ ਗੰਢੂਆਂ/ ਜੋਗਿੰਦਰ/13 ਅਗਸਤ/:-ਤੀਰਅੰਦਾਜ਼ੀ ਦੇ ਇੰਡੀਅਨ ਰਾਊਂਡ ਵਿੱਚ ਅਗਮਪ੍ਰੀਤ ਕੌਰ ਨੇ ਜ਼ਿਲ੍ਹੇ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਰਾਜ ਪੱਧਰੀ ਖੇਡਾਂ ਲਈ ਕੀਤਾ ਕੁਆਲੀਫਾਈ

ਕਲਗੀਧਰ ਟਰੱਸਟ, ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਖਿਡਾਰੀਆਂ ਨੇ 70ਵੀਆਂ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਸਫ਼ਲਤਾ ਦਾ ਆਗਾਜ਼ ਕੀਤਾ ਹੈ। ਖੇਡਾਂ ਦੇ ਪਹਿਲੇ ਹੀ ਦਿਨ ਅਕੈਡਮੀ ਦੀ ਅੱਠਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਅਗਮਪ੍ਰੀਤ ਕੌਰ ਨੇ ਤੀਰਅੰਦਾਜ਼ੀ ਦੇ ਇੰਡੀਅਨ ਰਾਊਂਡ ਮੁਕਾਬਲੇ ਵਿੱਚ ਜ਼ਿਲ੍ਹੇ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਪ੍ਰਾਪਤੀ ਦੇ ਨਾਲ ਹੀ ਅਗਮਪ੍ਰੀਤ ਕੌਰ ਨੇ 70ਵੀਆਂ ਰਾਜ ਪੱਧਰੀ ਸਕੂਲੀ ਖੇਡਾਂ ਲਈ ਆਪਣੀ ਜਗ੍ਹਾ ਪੱਕੀ ਕਰ ਲਈ ਹੈ।

ਇਸ ਸ਼ਾਨਦਾਰ ਉਪਲਬਧੀ ‘ਤੇ ਅਕੈਡਮੀ ਦੀ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਅਗਮਪ੍ਰੀਤ ਕੌਰ, ਕੋਚ ਗਗਨਦੀਪ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕੋਚ ਗਗਨਦੀਪ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥਣ ਦੀ ਮਿਹਨਤ, ਲਗਨ ਅਤੇ ਨਿਰੰਤਰ ਅਭਿਆਸ ਦੇ ਨਾਲ-ਨਾਲ ਕੋਚ ਵੱਲੋਂ ਦਿੱਤੇ ਯੋਗ ਮਾਰਗਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਅਗਮਪ੍ਰੀਤ ਕੌਰ ਨੂੰ ਰਾਜ ਪੱਧਰੀ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਿੰਸੀਪਲ ਨੇ ਕਿਹਾ ਕਿ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿੱਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਵਿਸ਼ੇਸ਼ ਮਹੱਤਤਾ ਦਿੱਤੀ ਜਾਂਦੀ ਹੈ। ਵਿਦਿਆਰਥੀਆਂ ਨੂੰ ਵੱਖ-ਵੱਖ ਖੇਡਾਂ ਵਿੱਚ ਭਾਗ ਲੈਣ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ। ਇਸੇ ਦਾ ਨਤੀਜਾ ਹੈ ਕਿ ਹਰ ਸਾਲ ਅਕੈਡਮੀ ਦੇ ਕਈ ਖਿਡਾਰੀ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਅਕੈਡਮੀ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਦੇ ਹਨ।

ਅਗਮਪ੍ਰੀਤ ਕੌਰ ਦੀ ਇਸ ਉਪਲਬਧੀ ਨਾਲ ਅਕੈਡਮੀ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਅਕੈਡਮੀ ਪਰਿਵਾਰ ਵੱਲੋਂ ਅਗਮਪ੍ਰੀਤ ਕੌਰ ਨੂੰ ਰਾਜ ਪੱਧਰੀ ਸਕੂਲੀ ਖੇਡਾਂ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।