ਸੰਗਰੂਰ ਜੋਗਿੰਦਰ 9 ਸਤੰਬਰ/- ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਅੰਡਰ-11 ਉਮਰ ਵਰਗ ਦੇ ਨੰਨ੍ਹੇ ਖਿਡਾਰੀਆਂ ਨੇ ਵੱਖ-ਵੱਖ ਸੈਂਟਰ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਕੈਡਮੀ ਦਾ ਨਾਮ ਰੌਸ਼ਨ ਕੀਤਾ।
ਸਰਕਾਰੀ ਪ੍ਰਾਇਮਰੀ ਸਕੂਲ ਫਤਿਹਗੜ੍ਹ ਵਿਖੇ ਕਰਵਾਏ ਗਏ ਕਬੱਡੀ ਨੈਸ਼ਨਲ ਸਟਾਈਲ ਮੁਕਾਬਲਿਆਂ ਵਿੱਚ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀਆਂ ਅੰਡਰ-11 ਲੜਕਿਆਂ ਅਤੇ ਲੜਕੀਆਂ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਕਣਕਵਾਲ-ਭੰਗੂਆਂ ਸੈਂਟਰ ਅਧੀਨ ਆਉਂਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਦੌਲਾ ਸਿੰਘ ਵਾਲਾ ਵਿਖੇ ਕਰਵਾਏ ਗਏ ਸ਼ਤਰੰਜ ਮੁਕਾਬਲਿਆਂ ਵਿੱਚ ਅਕਾਲ ਅਕੈਡਮੀ ਦੀਆਂ ਅੰਡਰ-11 ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ। ਉੱਥੇ ਹੀ ਕੁਸ਼ਤੀ ਮੁਕਾਬਲਿਆਂ ਦੇ 25 ਕਿਲੋਗ੍ਰਾਮ ਭਾਰ ਵਰਗ ਵਿੱਚ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਖਿਡਾਰੀ ਮਨਿੰਦਰ ਸਿੰਘ ਨੇ ਦੂਜਾ ਸਥਾਨ ਹਾਸਲ ਕਰਕੇ ਅਕੈਡਮੀ ਦਾ ਮਾਣ ਵਧਾਇਆ।
ਇਸ ਮੌਕੇ ਕਣਕਵਾਲ-ਭੰਗੂਆਂ ਸੈਂਟਰ ਦੀ ਖੇਡ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ‘ਮਲੂਕਾ’, ਸੈਂਟਰ ਹੈੱਡ ਟੀਚਰ ਕਣਕਵਾਲ; ਹਰਦੀਪ ਸਿੰਘ, ਹੈੱਡ ਟੀਚਰ ਧਰਮਗੜ੍ਹ; ਅਮਰਜੀਤ ਕੌਰ, ਹੈੱਡ ਟੀਚਰ ਰਤਨਗੜ੍ਹ; ਕਰਮਜੀਤ ਕੌਰ, ਹੈੱਡ ਟੀਚਰ ਦੌਲਾ ਸਿੰਘ ਵਾਲਾ; ਵੀਰਪਾਲ ਕੌਰ, ਈ.ਟੀ.ਟੀ. ਫਤਿਹਗੜ੍ਹ ਅਤੇ ਗੁਰਪ੍ਰੀਤ ਸਿੰਘ, ਈ.ਟੀ.ਟੀ. ਕਣਕਵਾਲ ਹਾਜ਼ਰ ਸਨ।
ਮੁਕਾਬਲਿਆਂ ਤੋਂ ਬਾਅਦ ਅਕਾਲ ਅਕੈਡਮੀ ਵਿਖੇ ਵਾਪਸ ਪਹੁੰਚੇ ਨੰਨ੍ਹੇ ਖਿਡਾਰੀਆਂ ਦਾ ਪ੍ਰਿੰਸੀਪਲ ਅਨੁਰਾਧਾ ਬੱਬਰ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਖਿਡਾਰੀਆਂ ਅਤੇ ਕੋਚਾਂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਮਿਹਨਤ ਕਰਨ ਅਤੇ ਵੱਡੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ।
ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਨੰਨ੍ਹੇ ਖਿਡਾਰੀਆਂ ਦੀਆਂ ਇਨ੍ਹਾਂ ਪ੍ਰਾਪਤੀਆਂ ਨਾਲ ਅਕੈਡਮੀ ਵਿੱਚ ਖੁਸ਼ੀ ਦਾ ਮਾਹੌਲ ਹੈ। ਇਹ ਸਫਲਤਾਵਾਂ ਵਿਦਿਆਰਥੀਆਂ ਦੀ ਮਿਹਨਤ, ਕੋਚਾਂ ਦੀ ਯੋਗ ਰਹਿਨੁਮਾਈ ਅਤੇ ਅਕੈਡਮੀ ਵੱਲੋਂ ਖੇਡਾਂ ਨੂੰ ਦਿੱਤੀ ਜਾ ਰਹੀ ਮਹੱਤਤਾ ਦਾ ਪ੍ਰਮਾਣ ਹਨ। ਇਨ੍ਹਾਂ ਪ੍ਰਾਪਤੀਆਂ ਨੇ ਨਾ ਸਿਰਫ਼ ਖਿਡਾਰੀਆਂ ਦਾ ਹੌਸਲਾ ਵਧਾਇਆ ਹੈ, ਸਗੋਂ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਹੈ।




