Tuesday, October 27, 2026
14.9 C
London
Home ਪੰਜਾਬ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਟੈਕਫੈਸਟ-2026 ਵਿੱਚ ਦੂਜਾ...

ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਟੈਕਫੈਸਟ-2026 ਵਿੱਚ ਦੂਜਾ ਸਥਾਨ ਹਾਸਲ ਕੀਤਾ

0
18

ਸੰਗਰੂਰ, ਸੁਨਾਮ (ਜੋਗਿੰਦਰ): 20 ਅਕਤੂਬਰ
ਸਲਾਈਟ ਲੌਂਗੋਵਾਲ ਵਿਖੇ ਕਰਵਾਏ ਗਏ ਸਾਲਾਨਾ ਤਕਨੀਕੀ ਮੇਲੇ ‘ਟੈਕਫੈਸਟ-2026’ ਵਿੱਚ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਮੇਲੇ ਵਿੱਚ 10ਵੀਂ ਜਮਾਤ ਦੇ ਵਿਦਿਆਰਥੀ ਸਕਸ਼ਮ ਮਿੱਤਲ, ਇਸ਼ਿਕਾ ਅਗਰਵਾਲ, ਅਵਿਨੂਰ ਕੌਰ ਅਤੇ ਕਨਿਕਾ ਅਗਰਵਾਲ ਨੇ ਭਾਗ ਲਿਆ।

16-17 ਅਕਤੂਬਰ ਨੂੰ ਕਰਵਾਏ ਗਏ ‘ਜੁਗਾੜ’ ਈਵੈਂਟ ਵਿੱਚ ਇਹਨਾਂ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦੇ ਹੋਏ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੀ ਇਸ ਉਪਲਬਧੀ ਤੇ ਖੁਸ਼ੀ ਜ਼ਾਹਿਰ ਕਰਦਿਆਂ ਉਹਨਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਵੀ ਤਰੱਕੀ ਕਰਨ ਲਈ ਪ੍ਰੇਰਿਤ ਕੀਤਾ।