Monday, November 16, 2026
7.4 C
London
Home Uncategorized ਅੰਤਰ-ਅਕੈਡਮੀ ਮੁਕਾਬਲੇ ਵਿੱਚ ਅਕਾਲ ਅਕੈਡਮੀ ਚੀਮਾ ਸਾਹਿਬ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਅੰਤਰ-ਅਕੈਡਮੀ ਮੁਕਾਬਲੇ ਵਿੱਚ ਅਕਾਲ ਅਕੈਡਮੀ ਚੀਮਾ ਸਾਹਿਬ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

0
11

ਢਾਡੀ ਵਾਰਾਂ ਅਤੇ ਕਵੀਸ਼ਰੀ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਅਕੈਡਮੀ ਦਾ ਨਾਮ ਕੀਤਾ ਰੌਸ਼ਨ

ਚੀਮਾ ਸਾਹਿਬ, 7 ਨਵੰਬਰ (ਜੋਗਿੰਦਰ): ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਸਾਹਿਬ (ਅੰਗਰੇਜ਼ੀ ਮਾਧਿਅਮ) ਵਿਖੇ ਢਾਡੀ ਵਾਰਾਂ ਅਤੇ ਕਵੀਸ਼ਰੀ ਦੇ ਅੰਤਰ-ਅਕੈਡਮੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਅਕਾਲ ਅਕੈਡਮੀ ਚੀਮਾ ਸਾਹਿਬ (ਅੰਗਰੇਜ਼ੀ ਮਾਧਿਅਮ ਅਤੇ ਪੰਜਾਬੀ ਮਾਧਿਅਮ), ਅਕਾਲ ਅਕੈਡਮੀ ਫਤਹਿਗੜ੍ਹ ਗੰਢੂਆਂ, ਅਕਾਲ ਅਕੈਡਮੀ ਰਟੌਲਾਂ ਅਤੇ ਅਕਾਲ ਅਕੈਡਮੀ ਉਭਿਆ ਦੇ ਵਿਦਿਆਰਥੀਆਂ ਨੇ ਭਾਗ ਲਿਆ।

ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਸਿੱਖ ਇਤਿਹਾਸ, ਸਿੱਖੀ ਵਿਰਸੇ ਅਤੇ ਗੁਰਮਤਿ ਸੱਭਿਆਚਾਰ ਨਾਲ ਸਬੰਧਤ ਢਾਡੀ ਵਾਰਾਂ ਅਤੇ ਕਵੀਸ਼ਰੀ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਸਭ ਦਾ ਮਨ ਮੋਹ ਲਿਆ। ਸਖ਼ਤ ਮੁਕਾਬਲੇ ਵਿੱਚ ਮੇਜ਼ਬਾਨ ਅਕਾਲ ਅਕੈਡਮੀ ਚੀਮਾ ਸਾਹਿਬ (ਅੰਗਰੇਜ਼ੀ ਮਾਧਿਅਮ) ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ।

ਇਸ ਮੌਕੇ ਅਕੈਡਮੀ ਦੀ ਪ੍ਰਿੰਸੀਪਲ ਨੀਨਾ ਸ਼ਰਮਾ ਅਤੇ ਅਧਿਆਪਕਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਮਾਣ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਸਿੱਖੀ ਵਿਰਸੇ ਪ੍ਰਤੀ ਪਿਆਰ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਕਲਾ ਨਿਖਾਰਨ ਲਈ ਵੀ ਪ੍ਰੇਰਿਤ ਕਰਦੇ ਹਨ।