Saturday, September 12, 2026
20.5 C
London
Home Uncategorized ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ – ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ

0
66

ਲੌਂਗੋਵਾਲ/ ਸੁਨਾਮ/, ਜੋਗਿੰਦਰ /:ਮਿਤੀ 24 ਨਵੰਬਰ 2025 ਨੂੰ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸ਼ਹੀਦ ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਦੀ ਲਾਸਾਨੀ ਸ਼ਹਾਦਤ ਅਤੇ ਪੰਥ ਰਤਨ ਸਵਰਗਵਾਸੀ ਜਥੇਦਾਰ ਗੁਰਚਰਨ ਸਿੰਘ ਜੀ ਟੌਹੜਾ ਜੀ ਦੀ ਬਰਸੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਸਮੇਂ ਸਕੂਲ ਦੇ ਬੱਚਿਆਂ ਵੱਲੋਂ ਸ਼ਬਦ ਕੀਰਤਨ ਅਤੇ ਸ਼ਹੀਦੀ ਸਾਕੇ ਨਾਲ ਸੰਬੰਧਿਤ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸਰਦਾਰ ਮਹਿੰਦਰ ਸਿੰਘ ਜੀ ਦੁੱਲਟ ਚੇਅਰਮੈਨ ਸ਼ਹੀਦ ਭਾਈ ਮਨੀ ਸਿੰਘ ਜੀ ਵਿੱਦਿਅਕ ਟਰੱਸਟ, ਟਰੱਸਟੀ ਸਰਦਾਰ ਕੁਲਵਿੰਦਰ ਸਿੰਘ ਧਾਲੀਵਾਲ,ਟਰੱਸਟੀ ਮੈਡਮ ਹਰਸ਼ਮਿੰਦਰ ਕੌਰ ਜੀ ਨੇ ਸ਼ਿਰਕਤ ਕੀਤੀ। ਸਕੂਲ ਦੇ ਪ੍ਰਿੰਸੀਪਲ ਸਰਦਾਰ ਨਰਪਿੰਦਰ ਸਿੰਘ ਢਿੱਲੋਂ ਅਤੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਸੀਮਾ ਠਾਕੁਰ ਜੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਜੇਤੂ ਵਿਦਿਆਰਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸਮੂਹ ਸਟਾਫ਼ ਮੈਂਬਰਾਂ ਨੇ ਤਨ ਮਨ ਅਤੇ ਧਨ ਨਾਲ ਸੇਵਾ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਬੱਚਿਆਂ ਵਿੱਚ ਅਨੁਸ਼ਾਸਨ ਦੀ ਜ਼ਿੰਮੇਵਾਰੀ ਹਰਪ੍ਰੀਤ ਸਿੰਘ ਡੀ ਪੀ ਈ ਅਤੇ ਸਟੇਜ ਸੈਕਟਰੀ ਦੀ ਸੇਵਾ ਸਤਿਨਾਮ ਸਿੰਘ ਖਹਿਰਾ ਨੇ ਨਿਭਾਈ। ਇਸ ਸਮੇਂ ਸਮੂਹ ਵਿਦਿਆਰਥੀ ਅਤੇ ਮਾਪੇ ਹਾਜ਼ਰ ਸਨ।