Saturday, September 12, 2026
20.5 C
London
Home ਪੰਜਾਬ ਅਕਾਲ ਅਕੈਡਮੀ ਚੀਮਾ ਵਿੱਚ 28ਵਾਂ ਸਲਾਨਾ ਐਥਲੈਟਿਕਸ ਮੀਟ ਸਫਲਤਾਪੂਰਵਕ ਆਯੋਜਿਤ।

ਅਕਾਲ ਅਕੈਡਮੀ ਚੀਮਾ ਵਿੱਚ 28ਵਾਂ ਸਲਾਨਾ ਐਥਲੈਟਿਕਸ ਮੀਟ ਸਫਲਤਾਪੂਰਵਕ ਆਯੋਜਿਤ।

0
71

ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਅੰਗਰੇਜ਼ੀ ਮਾਧਿਅਮ ਵਿੱਚ 28ਵਾਂ ਸਲਾਨਾ ਐਥਲੈਟਿਕਸ ਮੀਟ ਸ਼ਾਨਦਾਰ ਢੰਗ ਨਾਲ ਆਯੋਜਿਤ ਕੀਤਾ ਗਿਆ। ਦੋ ਦਿਨਾਂ ਤੱਕ ਚੱਲੇ ਇਸ ਐਥਲੈਟਿਕਸ ਮੀਟ ਦਾ ਆਗਾਜ਼ 26 ਨਵੰਬਰ ਨੂੰ ਹੋਇਆ ਅਤੇ 27 ਨਵੰਬਰ ਨੂੰ ਸਫਲਤਾਪੂਰਵਕ ਸਮਾਪਤ ਕੀਤਾ ਗਿਆ। ਦੋਹਾਂ ਦਿਨਾਂ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਐਥਲੈਟਿਕ ਮੁਕਾਬਲਿਆਂ ਵਿੱਚ ਬਹੁਤ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ। ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅਭੈ ਹਾਊਸ ਨੇ ਸਭ ਤੋਂ ਵੱਧ ਅੰਕ ਹਾਸਲ ਕਰਕੇ ਇਸ ਵਾਰ ਦੀ ਚੈਂਪਿਅਨਸ਼ਿਪ ਟ੍ਰਾਫ਼ੀ ਆਪਣੇ ਨਾਮ ਕੀਤੀ। ਪ੍ਰਿੰਸੀਪਲ ਸ੍ਰੀਮਤੀ ਨੀਨਾ ਸ਼ਰਮਾ ਨੇ ਅਭੈ ਹਾਊਸ ਦੇ ਵਿਦਿਆਰਥੀਆਂ ਨੂੰ ਵਿਜੇਤਾ ਟ੍ਰਾਫ਼ੀ ਪ੍ਰਦਾਨ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਐਸ.ਡੀ.ਐਮ. ਸੁਨਾਮ ਸ੍ਰੀ ਪਰਮੋਦ ਸਿੰਗਲਾ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਖੇਡਾਂ ਦਾ ਮਹੱਤਵ ਸਮਝਾਇਆ ਅਤੇ ਜੀਵਨ ਵਿੱਚ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਦੀ ਭੂਮਿਕਾ ਬਾਰੇ ਪ੍ਰੇਰਕ ਸੰਦੇਸ਼ ਦਿੱਤਾ। ਇਸ ਸਮਾਗਮ ਵਿੱਚ ਸ੍ਰੀਮਤੀ ਗੁਰਪ੍ਰੀਤ ਕੌਰ (ਪ੍ਰਿੰਸੀਪਲ ਅਕਾਲ ਅਕੈਡਮੀ ਚੀਮਾ PSEB), ਨਿਰਵੈਰ ਸਿੰਘ, ਅੰਗਰੇਜ ਸਿੰਘ ਅਤੇ ਹੋਰ ਟਰੱਸਟ ਮੈਂਬਰਾਂ ਅਤੇ ਵਿਦਿਆਰਥੀਆਂ ਦੇ ਮਾਤਾ–ਪਿਤਾ ਵੀ ਹਾਜ਼ਰ ਰਹੇ ਅਤੇ ਸਮਾਗਮ ਦੀ ਸ਼ੋਭਾ ਵਧਾਈ। ਸਾਰਿਆਂ ਦੇ ਸਹਿਯੋਗ ਅਤੇ ਮਿਹਨਤ ਨਾਲ ਇਹ ਸਲਾਨਾ ਖੇਡ ਮੀਟ ਬਹੁਤ ਹੀ ਸੁਚਾਰੂ ਅਤੇ ਸਫਲ ਰਹੀ। ਸਕੂਲ ਪ੍ਰਬੰਧਕੀ ਵੱਲੋਂ ਜਿੱਤਣ ਵਾਲੇ ਅਤੇ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਗਈ।