Saturday, September 12, 2026
20.5 C
London
Home Uncategorized ਸੁਨਾਮ ਵਿੱਚ ਅਵਾਰਾ ਪਸ਼ੂਆਂ ਦੇ ਗਲਾਂ ਵਿੱਚ ਰਿਫਲੈਕਟਰ ਪਾਏ ਗਏ

ਸੁਨਾਮ ਵਿੱਚ ਅਵਾਰਾ ਪਸ਼ੂਆਂ ਦੇ ਗਲਾਂ ਵਿੱਚ ਰਿਫਲੈਕਟਰ ਪਾਏ ਗਏ

0
65

ਗਰੂਰ/ਸੁਨਾਮ/ਜੋਗਿੰਦਰ, 11 ਫਰਵਰੀ 2026 – ਟਰੈਫਿਕ ਇੰਚਾਰਜ ਨਿਰਭੈ ਸਿੰਘ ਵੱਲੋਂ ਅੱਜ ਸੁਨਾਮ ਸ਼ਹਿਰ ਵਿੱਚ ਸੜਕ ਹਾਦਸਿਆਂ ਤੋਂ ਬਚਾਅ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਰਾਤ ਦੇ ਸਮੇਂ ਦੁਰਘਟਨਾਵਾਂ ਨੂੰ ਰੋਕਣ ਲਈ ਅਵਾਰਾ ਪਸ਼ੂਆਂ ਦੇ ਗਲਾਂ ਵਿੱਚ ਚਮਕਦਾਰ ਰਿਫਲੈਕਟਰ ਪਾਏ ਗਏ।

ਇਹ ਕਾਰਜ ਰੋਟਰੀ ਕਲੱਬ ਸੁਨਾਮ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਮੌਕੇ ਪਾਲੀ ਨੰਬਰਦਾਰ, ਪਿੰਡ ਨਾਕਟੇ ਦੇ ਸਰਪੰਚ ਹਰਜਿੰਦਰ ਸਿੰਘ ਅਤੇ ਪੁਲਿਸ ਵਿਭਾਗ ਵੱਲੋਂ ਦਿਲਬਾਗ ਸਿੰਘ ਅਤੇ ਮਲਕੀਤ ਸਿੰਘ ਵੀ ਮੌਜੂਦ ਸਨ।

ਟਰੈਫਿਕ ਇੰਚਾਰਜ ਨਿਰਭੈ ਸਿੰਘ ਨੇ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਰਾਤ ਦੇ ਸਮੇਂ ਸੜਕਾਂ ’ਤੇ ਘੁੰਮਦੇ ਅਵਾਰਾ ਪਸ਼ੂਆਂ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਘਟਾਉਣਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਸਮਾਜਿਕ ਸੁਰੱਖਿਆ ਮੁਹਿੰਮਾਂ ਜਾਰੀ ਰਹਿਣਗੀਆਂ।