ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦਾ ਸ਼ਾਨਦਾਰ ਨਤੀਜਾ, ਨੰਨੇ ਵਿਦਿਆਰਥੀਆਂ ਨੂੰ ਮਿਲੇ ਸੋਹਣੇ ਤੋਹਫੇ।

0
33

ਸੰਗਰੂਰ/ਜੋਗਿੰਦਰ/20 ਮਾਰਚ/:
ਕਲਗੀਧਰ ਟਰਸਟ ਬੜੂ ਸਾਹਿਬ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿੱਚ ਅੱਜ ਨਰਸਰੀ ਤੋਂ ਗਿਆਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਾ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ। ਇਸ ਮੌਕੇ ਉਤਕ੍ਰਿਸ਼ਟ ਪ੍ਰਦਰਸ਼ਨ ਕਰਨ ਵਾਲੇ ਨੰਨੇ ਵਿਦਿਆਰਥੀਆਂ ਨੂੰ ਸੋਹਣੇ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ। ਵਿਦਿਆ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਉਤਸਾਹਿਤ ਕੀਤਾ ਗਿਆ। ਮਾਪਿਆਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਕਾਮਯਾਬੀ ‘ਤੇ ਮਾਣ ਮਹਿਸੂਸ ਕਰਦਿਆਂ ਉਨ੍ਹਾਂ ਦੀ ਮਿਹਨਤ ਦੀ ਭਰਪੂਰ ਸਰਾਹਨਾ ਕੀਤੀ। ਇਸ ਮੌਕੇ ਦਲਜੀਤ ਸਿੰਘ ਜੇਜੀ ਹਲਕਾ ਇੰਚਾਰਜ ਅਤੇ ਹਰਰਿੰਦਰਵੀਰ ਸਿੰਘ ਕਾਕਾ ਮੈਂਬਰ ਅਕਾਲ ਕੌਂਸਲ ਮਸਤੂਆਣਾ ਸਾਹਿਬ ਹਾਜ਼ਰ ਸਨ। ਸਕੂਲ ਦੀ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਦੱਸਿਆ ਕਿ ਸਕੂਲ ਨੇ 100 ਫੀਸਦੀ ਨਤੀਜਾ ਹਾਸਲ ਕਰਕੇ ਇਕ ਮਹੱਤਵਪੂਰਨ ਉਪਲਬਧੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲੇ ਅਤੇ ਦੂਜੇ ਸਥਾਨ ਵਾਲੇ ਵਿਦਿਆਰਥੀਆਂ ਦੇ ਅੰਕਾਂ ਵਿੱਚ ਬਹੁਤ ਘੱਟ ਅੰਤਰ ਰਿਹਾ, ਜੋ ਉਨ੍ਹਾਂ ਦੀ ਲਗਨ ਅਤੇ ਮਿਹਨਤ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਜਾਰੀ ਰੱਖੀ ਜਾਵੇ ਤਾਂ ਜੋ ਸਕੂਲ ਹੋਰ ਉੱਚਾਈਆਂ ਨੂੰ ਛੂਹ ਸਕੇ।