Saturday, September 12, 2026
20.5 C
London
Home Uncategorized ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਵਿਦਿਆਰਥੀਆਂ ਦੀ ਓਲੰਪੀਅਡ ਵਿੱਚ ਸ਼ਾਨਦਾਰ ਪ੍ਰਾਪਤੀ

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਵਿਦਿਆਰਥੀਆਂ ਦੀ ਓਲੰਪੀਅਡ ਵਿੱਚ ਸ਼ਾਨਦਾਰ ਪ੍ਰਾਪਤੀ

0
119

/ਸੰਗਰੂਰ/ ਜੋਗਿੰਦਰ/26 ਮਾਰਚ/
ਕਲਗੀਧਰ ਟ੍ਰਸ੍ਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਵਿਦਿਆਰਥੀਆਂ ਨੇ ਇੰਟਰਨੈਸ਼ਨਲ ਓਲੰਪੀਅਡ ਫਾਊਂਡੇਸ਼ਨ (ਸਾਇੰਸ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਅਕਾਦਮਿਕ ਸੈਸ਼ਨ 2024–25 ਅਤੇ 2025–26 ਦੌਰਾਨ ਕੁੱਲ 13 ਵਿਦਿਆਰਥੀਆਂ ਨੇ ਇਸ ਪ੍ਰਤੀਯੋਗਤਾ ਵਿੱਚ ਭਾਗ ਲਿਆ, ਜਿਨ੍ਹਾਂ ਵਿੱਚੋਂ ਭੂਮਿਕਾ ਸ਼ਰਮਾ, ਅਸ਼ਨੀਤ ਕੌਰ ਅਤੇ ਅਨਮੋਲ ਸਿੰਘ ਨੇ ਗੋਲਡ ਮੈਡਲ (ਕਲਾਸ ਟੌਪਰ) ਹਾਸਲ ਕੀਤੇ। ਕਈ ਵਿਦਿਆਰਥੀਆਂ ਨੇ ਸਿਲਵਰ ਮੈਡਲ ਜਿੱਤੇ। 10 ਵਿਦਿਆਰਥੀਆਂ ਨੂੰ ਭਾਗੀਦਾਰੀ ਸਰਟੀਫਿਕੇਟ ਮਿਲੇ। ਇਹ ਪ੍ਰਾਪਤੀ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੀ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਇਸ ਤੋਂ ਇਲਾਵਾ, ਸਕੂਲ ਦੇ ਪ੍ਰਿੰਸੀਪਲ ਅਨੁਰਾਧਾ ਬੱਬਰ ਨੂੰ ਉਨ੍ਹਾਂ ਦੀ ਸ਼ਾਨਦਾਰ ਸੇਵਾ ਅਤੇ ਨੇਤ੍ਰਿਤਵ ਲਈ ਬੈਸਟ ਐਜੂਕੇਟਰ ਅਤੇ ਬੈਸਟ ਪ੍ਰਿੰਸੀਪਲ ਅਵਾਰਡ (2024–25) ਨਾਲ ਸਨਮਾਨਿਤ ਕੀਤਾ ਗਿਆ ਹੈ। ਸਕੂਲ ਪ੍ਰਬੰਧਕਾਂ ਵੱਲੋਂ ਸਾਰੇ ਵਿਦਿਆਰਥੀਆਂ ਅਤੇ ਸਟਾਫ ਨੂੰ ਇਸ ਕਾਮਯਾਬੀ ਲਈ ਵਧਾਈ ਦਿੱਤੀ ਗਈ।