ਸੇਵਾਮੁਕਤ ਏਡੀਸੀ ਪ੍ਰੀਤਮ ਸਿੰਘ ਜੌਹਲ ਨੇ ਨਿਵੇਕਲੇ ਢੰਗ ਨਾਲ ਮਨਾਈ ਵਿਆਹ ਦੀ ਗੋਲਡਨ ਜੁਬਲੀ

0
38

  • ਧਾਰਮਿਕ ਸਮਾਗਮ ਕਰਵਾ ਕੇ ਲੋਕਾਂ ਨੂੰ ਜ਼ਹਿਰ ਮੁਕਤ ਖੇਤੀ ਕਰਨ ਅਤੇ ਨਸ਼ਾ ਮੁਕਤ ਸਮਾਜ ਸਿਰਜਣ ਦਾ ਦਿੱਤਾ ਸੱਦਾ
  • ਸਮਾਜ ਦੀਆਂ ਕਈ ਪ੍ਰਮੁੱਖ ਸਖਸ਼ੀਅਤਾਂ ਨੇ ਕੀਤੀ ਸ਼ਿਰਕਤ

ਸੰਗਰੂਰ, 15 ਅਕਤੂਬਰ / ਜੋਗਿੰਦਰ-
ਸ੍ਰ ਪ੍ਰੀਤਮ ਸਿੰਘ ਜੌਹਲ, ਸੇਵਾਮੁਕਤ ਪੀ ਸੀ ਐਸ ਅਧਿਕਾਰੀ ਨੇ ਆਪਣੇ ਵਿਆਹ ਦੀ 50ਵੀਂ ਵਰ੍ਹੇਗੰਢ (ਗੋਲਡਨ ਜੁਬਲੀ) ਆਪਣੇ ਸੰਗਰੂਰ ਸਥਿਤ ਗ੍ਰਹਿ ਵਿਖੇ ਬਹੁਤ ਹੀ ਭਾਵਪੂਰਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਈ। ਇਸ ਸਮਾਗਮ ਵਿੱਚ ਉਹਨਾਂ ਦੀਆਂ ਜਾਣਕਾਰ ਕਈ ਪ੍ਰਮੁੱਖ ਸਖਸ਼ੀਅਤਾਂ ਨੇ ਭਰਵੀਂ ਸ਼ਮੂਲੀਅਤ ਕਰਕੇ ਇਸ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਯੋਗਦਾਨ ਪਾਇਆ।

ਉਹਨਾਂ ਵੱਲੋਂ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਕਰਵਾਏ ਪਾਠ ਅਤੇ ਜਾਪ ਧਾਰਮਿਕ ਸਮਾਗਮ ਦੌਰਾਨ ਹਾਜ਼ਰੀਨ ਨੂੰ ਜ਼ਹਿਰ ਮੁਕਤ ਖੇਤੀ ਕਰਨ ਅਤੇ ਨਸ਼ਾ ਮੁਕਤ ਸਮਾਜ ਸਿਰਜਣ ਦਾ ਸੁਨੇਹਾ ਦਿੱਤਾ ਗਿਆ ਅਤੇ ਬੇਨਤੀ ਕੀਤੀ ਗਈ ਕਿ ਇਸ ਬਾਰੇ ਜਨ ਜਨ ਨੂੰ ਜਾਗਰੂਕ ਕੀਤਾ ਜਾਵੇ। ਸਮਾਗਮ ਦੌਰਾਨ ਕਈ ਅਜਿਹੀਆਂ ਸਖਸ਼ੀਅਤਾਂ ਹਾਜ਼ਰ ਸਨ

ਜੋ ਕਿ ਸਮਾਜਿਕ ਅਲਾਮਤਾਂ ਖ਼ਿਲਾਫ਼ ਝੰਡਾ ਬਰਦਾਰ ਬਣੀਆਂ ਹੋਈਆਂ ਹਨ। ਅੰਤ, ਸ੍ਰ ਪ੍ਰੀਤਮ ਸਿੰਘ ਜੌਹਲ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਲੋਕਾਂ ਨੂੰ ਜ਼ਹਿਰ ਮੁਕਤ ਖੇਤੀ ਕਰਨ ਅਤੇ ਨਸ਼ਾ ਮੁਕਤ ਸਮਾਜ ਸਿਰਜਣ ਦਾ ਸੱਦਾ ਦਿੱਤਾ।