Saturday, September 12, 2026
20.5 C
London
Home ਪੰਜਾਬ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

0
40

ਸੰਗਰੂਰ/ ਜੋਗਿੰਦਰ/ 14 ਮਈ /ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦਾ ਸੀ.ਬੀ.ਐਸ.ਈ. ਬਾਰ੍ਹਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਰਿਹਾ। ਜਿਵੇਂ ਹੀ ਸੀ.ਬੀ.ਐਸ.ਈ. ਵੱਲੋਂ ਨਤੀਜੇ ਐਲਾਨੇ ਗਏ, ਸਕੂਲ ਕੈਂਪਸ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਬਣ ਗਿਆ। ਵਿਦਿਆਰਥੀਆਂ ਨੇ ਉੱਤਮ ਅੰਕ ਪ੍ਰਾਪਤ ਕਰਕੇ ਸਕੂਲ, ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਮਾਣ ਨਾਲ ਰੌਸ਼ਨ ਕੀਤਾ। ਆਰਟਸ ਸਟਰੀਮ ਵਿੱਚੋਂ ਸੁਮਨਪ੍ਰੀਤ ਕੌਰ ਨੇ 94.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਸਾਇੰਸ ਸਟਰੀਮ ਵਿੱਚੋਂ ਜਸ਼ਨਦੀਪ ਕੌਰ ਨੇ 90 ਪ੍ਰਤੀਸ਼ਤ ਹਾਸਿਲ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ। ਕਾਮਰਸ ਸਟਰੀਮ ਵਿੱਚੋਂ ਗੁਰਕਮਲ ਸਿੰਘ ਨੇ 84.4 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ। ਇਸ ਤੋਂ ਇਲਾਵਾ ਸਿਮਰਨ ਕੌਰ ਨੇ 88.6 ਪ੍ਰਤੀਸ਼ਤ, ਕੋਮਲਪ੍ਰੀਤ ਕੌਰ ਅਤੇ ਸੁਖਮਨ ਸਿੰਘ ਨੇ 87 ਪ੍ਰਤੀਸ਼ਤ, ਪ੍ਰਭਜੋਤ ਕੌਰ ਨੇ 85.2 ਪ੍ਰਤੀਸ਼ਤ,

ਅਮਨਦੀਪ ਸਿੰਘ ਨੇ 85 ਪ੍ਰਤੀਸ਼ਤ, ਹੁਸਨਦੀਪ ਕੌਰ ਨੇ 84.8 ਪ੍ਰਤੀਸ਼ਤ, ਰੁਪਿੰਦਰ ਕੌਰ ਨੇ 82.6 ਪ੍ਰਤੀਸ਼ਤ, ਮਨਿੰਦਰ ਸਿੰਘ ਨੇ 82.4 ਪ੍ਰਤੀਸ਼ਤ ਅਤੇ ਜਸਕਰਨ ਸਿੰਘ ਨੇ 82.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦਾ ਨਤੀਜਾ 100 ਫੀਸਦੀ ਰਿਹਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਸਮੂਹ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ ਨੂੰ ਦਿਲੋਂ ਵਧਾਈ ਦਿੱਤੀ ਅਤੇ ਅਕਾਲ ਪੁਰਖ ਵਾਹਿਗੁਰੂ ਦਾ ਸ਼ੁਕਰ ਅਦਾ ਕੀਤਾ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਨਿਰੰਤਰ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ। ਉਨ੍ਹਾਂ ਮਾਪਿਆਂ ਦੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਕੂਲ ਦੇ ਨਾਲ-ਨਾਲ ਘਰ ਦਾ ਪੜ੍ਹਾਈ ਵਾਲਾ ਮਾਹੌਲ ਵੀ ਵਿਦਿਆਰਥੀਆਂ ਦੀ ਸਫਲਤਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਅੰਤ ਵਿੱਚ ਉਨ੍ਹਾਂ ਨੇ ਇੱਕ ਵਾਰ ਫਿਰ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।