ਮੱਛੀ ਪਾਲਣ ਵਿਭਾਗ ਦੇ ਆਊਟਸੋਰਸ ਕਰਮਚਾਰੀਆਂ ਵੱਲੋਂ ਇਨਸੋਰਸ ਕਰਨ ਦੀ ਮੰਗ

0
34

ਸੰਗਰੂਰ /ਜੋਗਿੰਦਰ /27,ਮਈ/ਮੱਛੀ ਪਾਲਣ ਵਿਭਾਗ ਵਿੱਚ ਲੰਮੇ ਸਮੇਂ ਤੋਂ ਆਊਟਸੋਰਸਿੰਗ ਨੀਤੀ ਤਹਿਤ ਕੰਮ ਕਰ ਰਹੇ ਕਰਮਚਾਰੀਆਂ ਨੇ ਸਰਕਾਰ ਤੋਂ ਉਨ੍ਹਾਂ ਨੂੰ ਵਿਭਾਗ ਵਿੱਚ ਇਨਸੋਰਸ (ਪੱਕੇ) ਕਰਨ ਦੀ ਮੰਗ ਕੀਤੀ ਹੈ। ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ ਨਾਮਾਤਰ ਤਨਖਾਹਾਂ ‘ਤੇ ਦਿਨ-ਰਾਤ ਮਿਹਨਤ ਕਰ ਰਹੇ ਹਨ, ਪਰ ਉਨ੍ਹਾਂ ਦਾ ਆਰਥਿਕ ਸ਼ੋਸ਼ਣ ਹੋ ਰਿਹਾ ਹੈ।
ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਨੂੰ ਜਲਦ ਪੱਕੇ ਨਾ ਕੀਤਾ, ਤਾਂ ਉਹ ਤਿੱਖਾ ਸੰਘਰਸ਼ ਵਿੱਢਣਗੇ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਕੰਟਰੈਕਟ ਸਿਸਟਮ ਖ਼ਤਮ ਕਰਕੇ ਉਨ੍ਹਾਂ ਨੂੰ ਵਿਭਾਗ ਵਿੱਚ ਸਿੱਧਾ ਸ਼ਾਮਲ ਕੀਤਾ ਜਾਵੇ।