ਆਪ ਸਰਕਾਰ ਤੇ ਕਾਂਗਰਸ ਦੇ ਪੀਪੀਸੀਸੀ ਮੈਂਬਰ ਦੇ ਵੱਡੇ ਹਮਲੇ

0
29

ਤਰਨਤਾਰਨ ਜ਼ਿਮਨੀ ਚੋਣ ਚ ਕਾਂਗਰਸੀ ਉਮੀਦਵਾਰ ਦੀ ਵੱਡੀ ਜਿੱਤ ਦਾ ਦਾਅਵਾ

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਜੰਗਲਰਾਜ ਤੇ ਨਰਕ ਬਣਾਇਆ: ਸ਼੍ਰੀ ਦਰਸ਼ਨ ਕਾਂਗੜਾ

ਸੰਗਰੂਰ 25 ਅਕਤੂਬਰ /ਜੋਗਿੰਦਰ: ਕਾਂਗਰਸ ਪਾਰਟੀ ਦੇ ਸੀਨੀਅਰ ਦਲਿਤ ਲੀਡਰ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਮੈਂਬਰ ਪੀਪੀਸੀਸੀ ਨੇ ਸੂਬੇ ਦੀ ਸੱਤਾ ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਿੱਖੇ ਹਮਲੇ ਕਰਦਿਆਂ ਪੰਜਾਬ ਦੇ ਵਿਧਾਨ ਸਭਾ ਤਰਨਤਾਰਨ ਹਲਕੇ ਵਿੱਚ ਹੋ ਰਹੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਦੀ ਵੱਡੀ ਜਿੱਤ ਦਾ ਦਾਅਵਾ ਕੀਤਾ ਹੈ ਸ਼੍ਰੀ ਦਰਸ਼ਨ ਕਾਂਗੜਾ ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਉਨ੍ਹਾਂ ਕਿਹਾ ਕਿ ਜਿਸ ਦਿਨ ਤੋਂ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਇਸ ਨੇ ਰੰਗਲੇ ਪੰਜਾਬ ਨੂੰ ਜੰਗਲਰਾਜ ਤੇ ਨਰਕ ਬਣਾ ਕੇ ਰੱਖ ਦਿੱਤਾ ਹੈ ਅੱਜ ਹਰ ਪਾਸੇ ਵੱਡੇ ਪੱਧਰ ਤੇ ਨਸ਼ਿਆਂ ਦਾ ਬੋਲਬਾਲਾ ਹੈ। ਨਸ਼ਾ ਤਸਕਰ ਬੈ ਖ਼ੌਫ਼ ਹੋ ਕੇ ਨਸ਼ਿਆਂ ਦਾ ਕਾਰੋਬਾਰ ਕਰ ਰਹੇ ਹਨ ਏਥੇ ਤੱਕ ਕਿ ਉਹ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਦੇ ਬੱਚਿਆਂ ਦੀ ਖ਼ਰੀਦੋ ਫਰੋਤ ਕਰ ਰਹੇ ਹਨ ਕਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਗਈ ਹੈ ਸੂਬੇ ਦੇ ਕਿਸੇ ਵੀ ਹਿੱਸੇ ਅੰਦਰ ਵਿਕਾਸ ਨਾਮ ਦੀ ਕੋਈ ਚੀਜ਼ ਨਜ਼ਰ ਨਹੀਂ ਆ ਰਹੀ ਦਿਨ ਦਿਹਾੜੇ ਕਤਲੇ ਆਮ ਹੋ ਰਹੇ ਹਨ ਸ਼੍ਰੀ ਦਰਸ਼ਨ ਕਾਂਗੜਾ ਨੇ ਕਿਹਾ ਕਿ ਜ਼ੋ ਵੱਡੇ ਵੱਡੇ ਝੂਠ ਬੋਲ ਕੇ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਸੀ ਉਨ੍ਹਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਅੱਜ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਠੱਗਿਆ ਮਹਿਸੂਸ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਲੋਕਰੋਹ ਤੋਂ ਡਰਦਿਆਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤਰਨਤਾਰਨ ਹਲਕੇ ਦੇ ਪਿੰਡਾਂ ਅੰਦਰ ਪ੍ਰਚਾਰ ਕਰਨ ਲਈ ਨਹੀਂ ਜਾਂਦੇ ਹਲਕੇ ਦੇ ਕਿਸੇ ਕੋਨੇ ਵਿੱਚ ਵੱਡੇ ਸੁਰੱਖਿਆ ਬਲ ਤਾਇਨਾਤ ਕਰਕੇ ਖ਼ਾਨਾ ਪੂਰਤੀ ਵੱਜੋਂ ਸਿਰਫ਼ ਪ੍ਰੇਸ ਬਿਆਨ ਦੇ ਕੇ ਰਫੂਚੱਕਰ ਹੋ ਜਾਂਦੇ ਹਨ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਇਹਨਾਂ ਕੋਲੋਂ ਆਪਣੇ ਹਜ਼ਾਰ – ਹਜ਼ਾਰ ਰੁਪਏ ਖ਼ਾਤੇ ਵਿੱਚ ਨਾ ਆਉਣ ਸਬੰਧੀ ਜਦੋਂ ਸਵਾਲ ਕਰਦਿਆਂ ਹਨ ਤਾਂ ਆਮ ਆਦਮੀ ਪਾਰਟੀ ਦੇ ਲੀਡਰ ਅਤੇ ਵਲੰਟੀਅਰਾ ਦੀ ਬੋਲਤੀ ਬੰਦ ਹੋ ਜਾਂਦੀ ਹੈ ਸ਼੍ਰੀ ਦਰਸ਼ਨ ਕਾਂਗੜਾ ਨੇ ਕਿਹਾ ਕਿ ਤਰਨਤਾਰਨ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਲਈ ਆਪਣਾ ਮਨ ਬਣਾ ਲਿਆ ਹੈ ਜ਼ੋ ਹੋ ਰਹੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜ਼ਮਾਨਤ ਤੱਕ ਜ਼ਬਤ ਕਰਵਾ ਕੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਫਤਵਾ ਦੇਣਗੇ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ ਵਿੱਚ ਵੱਡੀ ਜਿੱਤ ਹਾਸਲ ਕਰਕੇ ਮੁੜ ਸੱਤਾ ਵਿੱਚ ਵਾਪਸੀ ਦਾ ਰਾਹ ਪੱਧਰਾ ਕਰੇਗੀ ਇਸ ਮੌਕੇ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਨਾਲ ਹੋਰ ਵੀ ਆਗੂ ਹਾਜ਼ਰ ਸਨ