Saturday, September 12, 2026
20.5 C
London
Home ਪੰਜਾਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ...

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਉਤਸ਼ਾਹ ਅਤੇ ਸ਼ਰਧਾ ਮਨਾਇਆ ਗਿਆ।

0
53

ਸੰਗਰੂਰ/ਜੋਗਿੰਦਰ: ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ, ਕਵੀਸ਼ਰੀਆਂ ਅਤੇ ਕਵਿਤਾਵਾਂ ਰਾਹੀਂ ਗੁਰੂ ਸਾਹਿਬ ਦੀ ਮਹਾਨ ਸ਼ਖ਼ਸੀਅਤ ਅਤੇ ਬਲੀਦਾਨਾਂ ਨੂੰ ਯਾਦ ਕੀਤਾ ਗਿਆ। ਸਮਾਗਮ ਦੌਰਾਨ ਅਧਿਆਪਕਾਂ ਅਤੇ ਸਕੂਲ ਦੀ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿੱਖਿਆਵਾਂ ਸੱਚ, ਸੇਵਾ, ਦਇਆ, ਨਿਰਭੈਤਾ ਅਤੇ ਅਨੁਸ਼ਾਸਨ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਪਤੀ ਉਪਰੰਤ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ ਅਤੇ ਗੁਰੂ ਕਾ ਲੰਗਰ ਸ਼ਰਧਾ ਨਾਲ ਵਰਤਾਇਆ ਗਿਆ। ਇਹ ਸਮਾਗਮ ਵਿਦਿਆਰਥੀਆਂ ਲਈ ਆਤਮਿਕ ਉਤਸ਼ਾਹ ਅਤੇ ਸਿੱਖੀ ਮੁੱਲਾਂ ਨਾਲ ਜੁੜਨ ਦਾ ਸੁੰਦਰ ਮੌਕਾ ਸਾਬਤ ਹੋਇਆ।