ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਕਾਲ ਅਕੈਡਮੀ ਚੀਮਾਂ ਸਾਹਿਬ (ਇੰਗਲਿਸ਼ ਮਾਧਿਅਮ) ਵੱਲੋਂ ਸ਼ਰਧਾ ਨਾਲ ਮਨਾਇਆ ਗਿਆ।

0
40

ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਕਲਗੀਧਰ ਟਰਸਟ ਬੜੂ ਸਾਹਿਬ ਅਧੀਨ ਚੱਲ ਰਹੀ ਅਕਾਲ ਅਕੈਡਮੀ ਚੀਮਾਂ ਸਾਹਿਬ (ਇੰਗਲਿਸ਼ ਮਾਧਿਅਮ ) ਵੱਲੋਂ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਪਵਿਤ੍ਰ ਮੌਕੇ ‘ਤੇ ਵਿਦਿਆਰਥੀਆਂ ਵੱਲੋਂ ਨਿਤਨੇਮ, ਧਾਰਮਿਕ ਭਾਸ਼ਣ ਤੇ ਗੁਰਬਾਣੀ ਕੀਰਤਨ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ਉੱਤੇ ਭਾਸ਼ਣ, ਕਵਿਤਾਵਾਂ ਅਤੇ ਗੁਰਬਾਣੀ ਰਾਹੀਂ ਆਪਣੇ ਵਿਚਾਰ ਪ੍ਰਗਟ ਕੀਤੇ। ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨਿਮਰਤਾ, ਸੇਵਾ ਅਤੇ ਭਗਤੀ ਨੂੰ ਜੀਵਨ ਵਿੱਚ ਅਪਣਾਉਣ ਦੀ ਪ੍ਰੇਰਣਾ ਦਿੱਤੀ ਗਈ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਅਟੁੱਟ ਵਿਸ਼ਵਾਸ ਰੱਖਣ ਅਤੇ ਧਾਰਮਿਕ ਤੇ ਆਧਿਆਤਮਿਕ ਜੀਵਨ ਜੀਉਣ ਲਈ ਉਤਸ਼ਾਹਿਤ ਕੀਤਾ। ਅਕਾਲ ਅਕੈਡਮੀ ਚੀਮਾਂ ਸਾਹਿਬ ਦੇ ਪ੍ਰਿੰਸੀਪਲ ਨੀਨਾ ਸ਼ਰਮਾ ਨੇ ਆਪਣੇ ਸੰਬੋਧਨ ਦੌਰਾਨ ਸਭ ਨੂੰ ਗੁਰੂ ਜੀ ਦੇ ਉਪਦੇਸ਼ਾਂ ’ਤੇ ਅਮਲ ਕਰਨ ਦੀ ਅਪੀਲ ਕੀਤੀ ਅਤੇ ਵਿਦਿਆਰਥੀਆਂ ਨੂੰ ਉੱਚ ਆਦਰਸ਼ਾਂ ਵਾਲੀ ਜ਼ਿੰਦਗੀ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਅੰਤ ਤੇ ਅਰਦਾਸ ਕਰਨ ਉਪਰੰਤ ਇਸ ਸਮਾਗਮ ਦੀ ਸਮਾਪਤੀ ਕੀਤੀ ਗਈ।