Saturday, September 12, 2026
16.5 C
London
Home Uncategorized ਅਕਾਲ ਅਕੈਡਮੀ ਬੇਨੜਾ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਵਿਸ਼ਵ ਰਿਕਾਰਡ ਮੁਹਿੰਮ...

ਅਕਾਲ ਅਕੈਡਮੀ ਬੇਨੜਾ ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਵਿਸ਼ਵ ਰਿਕਾਰਡ ਮੁਹਿੰਮ ਤਹਿਤ ਕਰਵਾਇਆ ਗਿਆ ਵਿਸ਼ੇਸ਼ ਜਾਗਰੂਕਤਾ ਸਮਾਗਮ।

0
385

ਸੰਗਰੂਰ / ਜੋਗਿੰਦਰ/26 ਜੂਨ/- ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਮੌਕੇ ‘ਤੇ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਬੇਨੜਾ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਇਕੱਠੇ ਹੋ ਕੇ ਸਕੂਲ ਦੇ ਮੈਦਾਨ ਵਿੱਚ “WE ARE DRUG FREE” ਦੀ ਵਿਸ਼ਾਲ ਮਨੁੱਖੀ ਬਣਤਰ ਤਿਆਰ ਕਰਕੇ ਨਸ਼ਾ-ਮੁਕਤ ਸਮਾਜ ਦਾ ਸੰਦੇਸ਼ ਦਿੱਤਾ।

ਇਹ ਉਪਰਾਲਾ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਦੇਸ਼ ਭਰ ਵਿੱਚ ਸਥਿਤ ਅਕਾਲ ਅਕੈਡਮੀਆਂ ਵਿੱਚ ਇੱਕੋ ਸਮੇਂ ਚਲਾਈ ਗਈ ਵਿਸ਼ਵ ਰਿਕਾਰਡ ਮੁਹਿੰਮ ਦਾ ਹਿੱਸਾ ਸੀ। ਇਸ ਮੁਹਿੰਮ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ ਅਤੇ ਨਸ਼ਾ-ਮੁਕਤ ਭਾਰਤ ਦੀ ਸਿਰਜਣਾ ਲਈ ਸਮਾਜ ਨੂੰ ਪ੍ਰੇਰਿਤ ਕਰਨਾ ਹੈ। ਇਸ ਵਿਲੱਖਣ ਮਨੁੱਖੀ ਬਣਤਰ ਨੂੰ ਵਰਲਡ ਬੁੱਕ ਆਫ ਰਿਕਾਰਡਜ਼, ਲੰਡਨ ਵਿੱਚ ਦਰਜ ਕਰਵਾਉਣ ਲਈ ਵੀ ਭੇਜਿਆ ਜਾਵੇਗਾ।

ਸਵੇਰੇ 8 ਵਜੇ ਵਿਦਿਆਰਥੀਆਂ ਨੇ ਪੂਰੇ ਅਨੁਸ਼ਾਸਨ, ਜੋਸ਼ ਅਤੇ ਏਕਤਾ ਨਾਲ ਮਨੁੱਖੀ ਬਣਤਰ ਤਿਆਰ ਕਰਕੇ ਨਸ਼ਿਆਂ ਵਿਰੁੱਧ ਆਪਣਾ ਦ੍ਰਿੜ੍ਹ ਸੰਕਲਪ ਪ੍ਰਗਟਾਇਆ। ਇਸ ਗਤੀਵਿਧੀ ਨੇ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ, ਜਾਗਰੂਕਤਾ ਅਤੇ ਮੁੱਲ-ਅਧਾਰਿਤ ਸਿੱਖਿਆ ਦੀ ਮਹੱਤਤਾ ਨੂੰ ਹੋਰ ਮਜ਼ਬੂਤ ਕੀਤਾ।

ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮਨਜੋਤ ਕੌਰ ਨੇ ਕਿਹਾ ਕਿ ਅੱਜ ਵਿਦਿਆਰਥੀਆਂ ਨੇ ਸਿਰਫ਼ ਇੱਕ ਮਨੁੱਖੀ ਸੰਦੇਸ਼ ਨਹੀਂ ਬਣਾਇਆ, ਸਗੋਂ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਜ਼ਿੰਮੇਵਾਰ ਜੀਵਨ ਜਿਊਣ ਦਾ ਸੰਕਲਪ ਵੀ ਲਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਵਿੱਚ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਹੀ ਜੀਵਨ ਮੁੱਲਾਂ ਨਾਲ ਵੀ ਜੋੜਦੇ ਹਨ।

ਸਮਾਗਮ ਦੌਰਾਨ ਰਿਟਾਇਰਡ ਕੈਪਟਨ ਹਰਕੇਸ਼ ਸਿੰਘ ਨੇ ਵਿਦਿਆਰਥੀਆਂ ਨੂੰ ਹਰ ਪ੍ਰਕਾਰ ਦੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਸ਼੍ਰੀ ਗੋਪਾਲ ਕਿਸ਼ਨ ਸ਼ਰਮਾ ਅਤੇ ਐਡਵੋਕੇਟ ਸਰਬਜੀਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ ਅਤੇ ਉਨ੍ਹਾਂ ਨੇ ਅਕੈਡਮੀ ਦੇ ਇਸ ਸਮਾਜਿਕ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ।