ਭਾਰਤੀਯ ਅੰਬੇਡਕਰ ਮਿਸ਼ਨ ਦੀਆਂ ਸਾਰੀਆਂ ਇਕਾਈਆਂ ਭੰਗ, 15 ਜਨਵਰੀ 2026 ਤੋਂ ਪਹਿਲਾਂ ਨਵੀਂ ਟੀਮ ਦਾ ਐਲਾਨ: ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ

0
22

ਸੰਗਰੂਰ 15 ਦਸੰਬਰ (ਜੋਗਿੰਦਰ) ਸਮਾਜ ਸੇਵਾ ਨੂੰ ਸਮਰਪਿਤ ਦੇਸ਼ ਦੀ ਪ੍ਰਸਿੱਧ ਤੇ ਸਰਗਰਮ ਸਮਾਜਿਕ ਜਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਦੀਆਂ ਰਾਸ਼ਟਰੀ, ਸੂਬਾ ਅਤੇ ਜ਼ਿਲ੍ਹਾ ਇਕਾਈਆਂ ਨੂੰ ਭੰਗ ਕਰ ਦਿੱਤਾ ਗਿਆ ਹੈ। ਜਿਸ ਦੀ ਘੋਸ਼ਣਾ ਮਿਸ਼ਨ ਦੇ ਕੌਮੀ ਪ੍ਰਧਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਵੱਲੋਂ ਭਾਰਤੀਯ ਅੰਬੇਡਕਰ ਮਿਸ਼ਨ ਦੇ ਮੁੱਖ ਦਫਤਰ ਵਿਖੇ ਕੀਤੀ ਗਈ ਕੌਮੀ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਮਿਸ਼ਨ ਦਾ ਨਵਾਂ ਢਾਂਚਾ 15 ਜਨਵਰੀ 26 ਤੋਂ ਪਹਿਲਾਂ ਪਹਿਲਾਂ ਬਣਾ ਲਿਆ ਜਾਵੇਗਾ ਕੌਮੀ ਪ੍ਰਧਾਨ ਸ੍ਰੀ ਦਰਸ਼ਨ ਕਾਂਗੜਾ ਮਿਸ਼ਨ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਹਨਾਂ ਕਿਹਾ ਕਿ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਪਿਛਲੇ ਕਰੀਬ 28 ਸਾਲਾਂ ਤੋਂ ਅਨੁਸੂਚਿਤ ਜਾਤੀਆਂ ਦੇ ਨਾਲ – ਨਾਲ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ।

ਜ਼ੋ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਉਹਨਾਂ ਦੇ ਹਿੱਤਾਂ ਤੇ ਪਹਿਰਾ ਦੇਣ ਉਹਨਾਂ ਦੇ ਬੱਚਿਆਂ ਦਾ ਵਿਦਿਅਕ ਪੱਧਰ ਉੱਚਾ ਚੁੱਕਣ ਉਹਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਨ ਅਤੇ ਉਹਨਾਂ ਨੂੰ ਇਨਸਾਫ ਦਵਾਉਣ ਲਈ ਪੰਜਾਬ ਸਣੇ ਦੇਸ਼ ਦੇ ਹੋਰ ਵੀ ਵੱਖ – ਵੱਖ ਸੂਬਿਆਂ ਅੰਦਰ ਕੰਮ ਕਰ ਰਿਹਾ ਹੈ। ਸ੍ਰੀ ਕਾਂਗੜਾ ਨੇ ਕਿਹਾ ਕਿ ਮਿਸ਼ਨ ਵੱਲੋਂ ਹਰ ਸਾਲ ਸਮਾਜ ਸੇਵਾ ਦਾ ਜਜਬਾ ਰੱਖਣ ਵਾਲੇ, ਅਗਾਂਹਵਧੂ ਸੋਚ ਰੱਖਣ ਵਾਲੇ ਅਤੇ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੀ ਵਿਚਾਰਧਾਰਾ ਨੂੰ ਮੰਨਣ ਵਾਲੇ ਸਾਥੀਆਂ ਨੂੰ ਮਿਸ਼ਨ ਵਿੱਚ ਸ਼ਾਮਿਲ ਕਰਕੇ ਉਹਨਾਂ ਨੂੰ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਵਿੱਚ ਜਿੰਮੇਵਾਰੀਆਂ ਦੇਣ ਲਈ ਹਰ ਸਾਲ ਨਵੀਂ ਟੀਮ ਦਾ ਗਠਨ ਕੀਤਾ ਜਾਂਦਾ ਹੈ। ਕੌਮੀ ਪ੍ਰਧਾਨ ਨੇ ਕਿਹਾ ਕਿ ਸਾਲ 2025 ਲਈ ਗਠਿਤ ਟੀਮ ਦੀ ਕਾਰਗੁਜਾਰੀ ਕਾਫੀ ਸ਼ਲਾਗਾਯੋਗ ਰਹੀ ਹੁਣ ਸਾਲ 2026 ਲਈ ਨਵੀਂ ਟੀਮ ਦਾ ਐਲਾਨ ਵੀ 15 ਜਨਵਰੀ 2026 ਤੋਂ ਪਹਿਲਾ ਪਹਿਲਾ ਕਰ ਦਿੱਤਾ ਜਾਵੇਗਾ ਸ੍ਰੀ ਕਾਂਗੜਾ ਨੇ ਕਿਹਾ ਕਿ ਮਿਸ਼ਨ ਵਿੱਚ ਸ਼ਾਮਿਲ ਹੋਣ ਲਈ ਜਾਂ ਮਿਸ਼ਨ ਦਾ ਹਿੱਸਾ ਬਣਨ ਲਈ ਕਿਸੇ ਵੀ ਤਰ੍ਹਾਂ ਦਾ ਕੋਈ ਜਾਤੀ ਬੰਧਨ ਨਹੀਂ ਹੈ। ਕਿਸੇ ਵੀ ਵਰਗ ਨਾਲ ਸਬੰਧਤ ਕੋਈ ਵੀ ਸਾਥੀ ਚਾਹੇ ਉਹ ਮਹਿਲਾ ਹੋ ਜਾ ਪੁਰਸ਼ ਜੋ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਮੰਨਣ ਵਾਲੇ ਹਨ ਉਹ ਮਿਸ਼ਨ ਦਾ ਹਿੱਸਾ ਬਣ ਸਕਦੇ ਹਨ।