ਢੱਡਰੀਆਂ ਤੋਂ ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਆਪਣੇ ਸਾਥੀਆਂ ਸਮੇਤ ਮੁੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ

0
25

ਲੌਂਗੋਵਾਲ/ਚੀਮਾ/ਸੁਨਾਮ/ਜੋਗਿੰਦਰ, 19 ਜਨਵਰੀ

ਪੰਜਾਬ ਦੀ ਰਾਜਨੀਤੀ ਵਿੱਚ ਅੱਜ ਇੱਕ ਮਹੱਤਵਪੂਰਨ ਮੋੜ ਉਸ ਵੇਲੇ ਆਇਆ, ਜਦੋਂ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿੱਚ ਲੋਕ-ਹਿੱਤਾਂ ਨੂੰ ਸਮਰਪਿਤ, ਸਾਫ਼-ਸੁਥਰੀ ਅਤੇ ਇਮਾਨਦਾਰ ਰਾਜਨੀਤੀ ਦੀ ਪ੍ਰਤੀਕ ਆਮ ਆਦਮੀ ਪਾਰਟੀ ਵਿੱਚ (ਬਲਾਕ ਤੇ ਜ਼ੋਨ) ਢੱਡਰੀਆਂ ਤੋਂ ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਸਿੰਘ ਨੇ ਆਪਣੇ ਵੱਡੀ ਗਿਣਤੀ ਸਾਥੀਆਂ ਸਮੇਤ ਮੁੜ ਸ਼ਾਮਿਲ ਹੋ ਕੇ ਪਾਰਟੀ ਦੀ ਤਾਕਤ ਨੂੰ ਹੋਰ ਮਜ਼ਬੂਤ ਕੀਤਾ। ਇਹ ਸ਼ਮੂਲੀਅਤ ਸਿਰਫ਼ ਇੱਕ ਰਾਜਨੀਤਿਕ ਘਟਨਾ ਨਹੀਂ, ਬਲਕਿ ਪੰਜਾਬ ਦੇ ਭਵਿੱਖ ਨੂੰ ਸੁਧਾਰਨ ਵੱਲ ਇੱਕ ਸਾਂਝਾ ਸੰਕਲਪ ਹੈ, ਜੋ ਲੋਕਾਂ ਦੀਆਂ ਉਮੀਦਾਂ ਅਤੇ ਇੱਛਾਵਾਂ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ‘ਤੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਵਰਕਰਾਂ ਨੇ ਕਿਹਾ ਕਿ ਉਹ ਕਈ ਸਾਲਾਂ ਤੋਂ ਪੰਜਾਬ ਦੀ ਰਾਜਨੀਤੀ ਨੂੰ ਗੌਰ ਨਾਲ ਦੇਖ ਰਹੇ ਸਨ ਅਤੇ ਇਹ ਨਤੀਜਾ ਕੱਢਿਆ ਕਿ ਆਮ ਆਦਮੀ ਪਾਰਟੀ ਹੀ ਉਹ ਇਕੱਲੀ ਪਾਰਟੀ ਹੈ ਜੋ ਬਿਨਾਂ ਕਿਸੇ ਭੇਦਭਾਵ ਦੇ ਆਮ ਲੋਕਾਂ ਦੇ ਮੁੱਦਿਆਂ ਨੂੰ ਤਰਜੀਹ ਦਿੰਦੀ ਹੈ। ਪਾਰਟੀ ਦੀਆਂ ਨੀਤੀਆਂ, ਸਰਕਾਰ ਦੀ ਕਾਰਗੁਜ਼ਾਰੀ ਅਤੇ ਲੋਕ-ਹਿੱਤ ਲਈ ਕੀਤੇ ਗਏ ਫੈਸਲਿਆਂ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ, ਜਿਸ ਕਾਰਨ ਅੱਜ ਉਹ ਪਾਰਟੀ ਨਾਲ ਜੁੜ ਕੇ ਸੇਵਾ ਕਰਨ ਲਈ ਤਿਆਰ ਹੋਏ ਹਨ।

ਸ਼ਾਮਿਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ, ਬੇਰੁਜ਼ਗਾਰੀ, ਮਹਿੰਗਾਈ, ਕਿਸਾਨਾਂ ਦੀ ਆਰਥਿਕ ਤੰਗੀ, ਨੌਜਵਾਨਾਂ ਦਾ ਵਿਦੇਸ਼ਾਂ ਵੱਲ ਰੁਖ਼ ਅਤੇ ਸਿਹਤ ਤੇ ਸਿੱਖਿਆ ਵਰਗੇ ਖੇਤਰਾਂ ਵਿੱਚ ਸੁਧਾਰ ਲਈ ਆਮ ਆਦਮੀ ਪਾਰਟੀ ਨੇ ਇਨ੍ਹਾਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਨੀਤੀਆਂ ਤਿਆਰ ਕੀਤੀਆਂ ਹਨ ਅਤੇ ਜ਼ਮੀਨੀ ਪੱਧਰ ‘ਤੇ ਕੰਮ ਕਰਕੇ ਲੋਕਾਂ ਦਾ ਭਰੋਸਾ ਜਿੱਤਿਆ ਹੈ। ਪਾਰਟੀ ਦੀ ਸਭ ਤੋਂ ਵੱਡੀ ਖ਼ਾਸੀਅਤ ਇਸ ਦੀ ਇਮਾਨਦਾਰ ਅਤੇ ਪਾਰਦਰਸ਼ੀ ਕਾਰਜਪ੍ਰਣਾਲੀ ਹੈ। ਇੱਥੇ ਆਮ ਆਦਮੀ ਦੀ ਆਵਾਜ਼ ਨੂੰ ਅਹਿਮੀਅਤ ਮਿਲਦੀ ਹੈ ਅਤੇ ਫੈਸਲੇ ਲੋਕਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਜਾਂਦੇ ਹਨ।

ਪਿਛਲੀਆਂ ਸਰਕਾਰਾਂ ਨੇ ਜਿੱਥੇ ਆਪਣੇ ਸਿਆਸੀ ਲਾਭਾਂ ਨੂੰ ਤਰਜੀਹ ਦਿੱਤੀ, ਉੱਥੇ ਆਮ ਆਦਮੀ ਪਾਰਟੀ ਨੇ ਸਕੂਲਾਂ, ਹਸਪਤਾਲਾਂ, ਬਿਜਲੀ, ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਨੂੰ ਮਜ਼ਬੂਤ ਕਰਨ ‘ਤੇ ਧਿਆਨ ਦਿੰਦੀ ਹੈ।

ਇਸ ਮੌਕੇ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਨਵੇਂ ਸਾਥੀਆਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕਰਦਿਆਂ ਕਿਹਾ ਕਿ ਇਹ ਸ਼ਮੂਲੀਅਤ ਪਾਰਟੀ ਲਈ ਮਾਣ ਦੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸੇ ਇੱਕ ਵਿਅਕਤੀ ਜਾਂ ਪਰਿਵਾਰ ਦੀ ਪਾਰਟੀ ਨਹੀਂ, ਬਲਕਿ ਇਹ ਆਮ ਲੋਕਾਂ ਦੀ ਆਵਾਜ਼ ਹੈ। ਪਾਰਟੀ ਹਰ ਉਸ ਵਿਅਕਤੀ ਨੂੰ ਮੌਕਾ ਦਿੰਦੀ ਹੈ ਜੋ ਇਮਾਨਦਾਰੀ ਨਾਲ ਲੋਕ-ਸੇਵਾ ਕਰਨਾ ਚਾਹੁੰਦਾ ਹੈ।

ਸੂਬਾ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਪਾਰਟੀ ਦੀ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਕਈ ਲੋਕ-ਹਿੱਤਕਾਰੀ ਯੋਜਨਾਵਾਂ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਮੁਫ਼ਤ ਅਤੇ ਸੁਧਰੀ ਸਿੱਖਿਆ, ਬਿਹਤਰ ਸਿਹਤ ਸਹੂਲਤਾਂ, ਬਿਜਲੀ ਦੇ ਬਿੱਲਾਂ ਵਿੱਚ ਰਾਹਤ, ਅਤੇ ਭ੍ਰਿਸ਼ਟਾਚਾਰ ‘ਤੇ ਸਖ਼ਤ ਕਾਰਵਾਈ—ਇਹ ਸਭ ਪਾਰਟੀ ਦੀ ਵਚਨਬੱਧਤਾ ਦਾ ਸਬੂਤ ਹਨ।