ਬੜੂ ਸਾਹਿਬ ਹਿਮਾਚਲ/ ਜੋਗਿੰਦਰ/28, ਸਤੰਬਰ/- ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸਾਬਕਾ ਪ੍ਰਧਾਨ ਸੱਚਖੰਡ ਵਾਸੀ ਪਦਮ ਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਜੀ ਦੇ 100ਵੇਂ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਅੰਮ੍ਰਿਤ ਸੰਚਾਰ ਸਮਾਗਮ
ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸਾਬਕਾ ਪ੍ਰਧਾਨ ਸੱਚਖੰਡ ਵਾਸੀ ਪਦਮ ਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਜੀ ਦੇ 100ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਅੰਮ੍ਰਿਤ ਸੰਚਾਰ ਸਮਾਗਮ ਅਕਾਲ ਅਕੈਡਮੀ ਮੰਡੇਰ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ। ਇਸ ਪਾਵਨ ਸਮਾਗਮ ਵਿੱਚ ਵੱਖ-ਵੱਖ ਅਕਾਲ ਅਕੈਡਮੀਆਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਅਤੇ ਸ਼ਰਧਾ ਨਾਲ ਭਾਗ ਲਿਆ।
ਇਸ ਮੌਕੇ ਅਕਾਲ ਅਕੈਡਮੀ ਉੱਭਿਆ ਦੇ 10 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਸਾਹਿਬ ਜੀ ਦੇ ਦੱਸੇ ਮਾਰਗ ’ਤੇ ਚੱਲਣ ਦਾ ਸੰਕਲਪ ਲਿਆ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨਾ ਵਿਦਿਆਰਥੀਆਂ ਵੱਲੋਂ ਗੁਰਸਿੱਖੀ ਜੀਵਨ-ਜਾਚ ਨੂੰ ਅਪਣਾਉਣ ਵੱਲ ਇੱਕ ਮਹੱਤਵਪੂਰਨ ਅਤੇ ਪਾਵਨ ਕਦਮ ਹੈ।
ਇਸ ਮੌਕੇ ਅਕਾਲ ਅਕੈਡਮੀ ਉੱਭਿਆ ਦੇ ਪ੍ਰਿੰਸੀਪਲ ਗੁਰਜੀਤ ਕੌਰ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਅਨੁਸਾਰ ਸਾਦਾ, ਸੱਚਾ ਅਤੇ ਗੁਰਮਤਿ-ਅਧਾਰਿਤ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰਸਿੱਖੀ ਦੇ ਮਾਰਗ ’ਤੇ ਚੱਲਦਿਆਂ ਵਿਦਿਆਰਥੀ ਆਪਣੇ ਜੀਵਨ ਵਿੱਚ ਸੇਵਾ, ਸਿਮਰਨ, ਨਿਮਰਤਾ ਅਤੇ ਸਦਾਚਾਰ ਵਰਗੇ ਗੁਣਾਂ ਨੂੰ ਅਪਣਾਉਣ।
ਇਹ ਪਾਵਨ ਅੰਮ੍ਰਿਤ ਸੰਚਾਰ ਸਮਾਗਮ ਵਿਦਿਆਰਥੀਆਂ ਵਿੱਚ ਸਿੱਖੀ ਪ੍ਰਤੀ ਪਿਆਰ, ਸ਼ਰਧਾ ਅਤੇ ਸਮਰਪਣ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਾਲਾ ਸਾਬਤ ਹੋਇਆ। ਸਮੂਹ ਅਕਾਲ ਅਕੈਡਮੀ ਪਰਿਵਾਰ ਵੱਲੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੇ ਚੜ੍ਹਦੀ ਕਲਾ ਵਾਲੇ, ਗੁਰਮਤਿ-ਮਈ ਭਵਿੱਖ ਲਈ ਅਰਦਾਸ ਕੀਤੀ ਗਈ।




