Tuesday, October 27, 2026
14.9 C
London
Home Uncategorized ਅਕਾਲ ਅਕੈਡਮੀ ਬੇਨੜਾ ਦੀਆਂ ਧੀਆਂ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਵਿੱਚ ਮਾਰੀਆਂ...

ਅਕਾਲ ਅਕੈਡਮੀ ਬੇਨੜਾ ਦੀਆਂ ਧੀਆਂ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਵਿੱਚ ਮਾਰੀਆਂ ਮੱਲਾਂ।

0
133

ਸੰਗਰੂਰ / ਸੁਨਾਮ / ਜੋਗਿੰਦਰ / 26 ਸਤੰਬਰ 2026 /- ਰਕਲਗੀਧਰ ਟਰੱਸਟ ਬੜੂ ਸਾਹਿਬ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਬੇਨੜਾ ਦੀਆਂ ਵਿਦਿਆਰਥਣਾਂ ਨੇ 70ਵੀਂ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ-2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਵਾਰ ਹੀਰੋਜ਼ ਸਟੇਡੀਅਮ, ਸੰਗਰੂਰ ਵਿਖੇ 25 ਤੋਂ 26 ਸਤੰਬਰ 2026 ਤੱਕ ਕਰਵਾਈ ਗਈ ਇਸ ਜ਼ਿਲ੍ਹਾ ਪੱਧਰੀ ਪ੍ਰਤੀਯੋਗਤਾ ਵਿੱਚ ਸਕੂਲ ਦੀ ਅੰਡਰ-19 ਲੜਕੀਆਂ ਦੀ 4×100 ਮੀਟਰ ਰਿਲੇਅ ਟੀਮ ਨੇ ਸ਼ਾਨਦਾਰ ਦੌੜ ਦਾ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ ਅਤੇ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ।

ਤਗਮਾ ਜਿੱਤਣ ਵਾਲੀਆਂ ਵਿਦਿਆਰਥਣਾਂ ਵਿੱਚ ਜਸਲੀਨ ਕੌਰ, ਨਵਜੋਤ ਕੌਰ, ਮਹਿਕਪ੍ਰੀਤ ਕੌਰ ਅਤੇ ਅਨੰਤਜੋਤ ਕੌਰ ਸ਼ਾਮਲ ਹਨ।

ਇਸ ਸ਼ਾਨਦਾਰ ਪ੍ਰਾਪਤੀ ’ਤੇ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਮਨਜੋਤ ਕੌਰ ਅਤੇ ਸਮੂਹ ਸਟਾਫ਼ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਅਤੇ ਕੋਚ ਸਾਹਿਬਾਨ ਦੀ ਯੋਗ ਅਗਵਾਈ ਦਾ ਨਤੀਜਾ ਹੈ।

ਅਕਾਲ ਅਕੈਡਮੀ ਬੇਨੜਾ ਵੱਲੋਂ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿੱਚ ਵੀ ਆਪਣੀ ਪ੍ਰਤਿਭਾ ਨਿਖਾਰਨ ਅਤੇ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਨਿਰੰਤਰ ਉਤਸ਼ਾਹਿਤ ਕੀਤਾ ਜਾਂਦਾ ਹੈ। ਵਿਦਿਆਰਥਣਾਂ ਦੀ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੀ ਹੈ।