Wednesday, October 28, 2026
7.6 C
London
Home ਪੰਜਾਬ ਇੰਟਰ-ਜ਼ੋਨ ਕੁਸ਼ਤੀ ਮੁਕਾਬਲਾ 2026–27 ਵਿੱਚ ਅਕਾਲ ਅਕੈਡਮੀ ਚੀਮਾ ਸਾਹਿਬ ਦੇ ਵਿਦਿਆਰਥੀਆਂ ਦਾ...

ਇੰਟਰ-ਜ਼ੋਨ ਕੁਸ਼ਤੀ ਮੁਕਾਬਲਾ 2026–27 ਵਿੱਚ ਅਕਾਲ ਅਕੈਡਮੀ ਚੀਮਾ ਸਾਹਿਬ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

0
24

ਸੰਗਰੂਰ /ਚੀਮਾ ਸਾਹਿਬ/ ਜੋਗਿੰਦਰ/ 25 ਜੁਲਾਈ/ਕਲਗੀਧਰ ਟਰੱਸਟ, ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਚੀਮਾ ਸਾਹਿਬ ਦੇ ਵਿਦਿਆਰਥੀਆਂ ਨੇ ਇੰਟਰ-ਜ਼ੋਨ ਕੁਸ਼ਤੀ ਮੁਕਾਬਲਾ 2026–27 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਵੱਖ-ਵੱਖ ਭਾਰ ਵਰਗਾਂ ਵਿੱਚ ਵਿਦਿਆਰਥੀਆਂ ਨੇ ਪਹਿਲੇ ਸਥਾਨ ਹਾਸਲ ਕਰਕੇ ਆਪਣੀ ਕਾਬਲੀਅਤ, ਮਿਹਨਤ ਅਤੇ ਖੇਡ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਫ੍ਰੀ-ਸਟਾਈਲ ਕੁਸ਼ਤੀ ਮੁਕਾਬਲਿਆਂ ਵਿੱਚ ਗੁਰਵਿੰਦਰ ਸਿੰਘ (ਜਮਾਤ 8ਵੀਂ, 60 ਕਿਲੋਗ੍ਰਾਮ), ਮੇਹਰਵਾਨ ਸਿੰਘ (ਜਮਾਤ 8ਵੀਂ, 66 ਕਿਲੋਗ੍ਰਾਮ) ਅਤੇ ਅਰਮਾਨ ਸਿੰਘ (ਜਮਾਤ 6ਵੀਂ, 75 ਕਿਲੋਗ੍ਰਾਮ) ਨੇ ਆਪਣੇ-ਆਪਣੇ ਭਾਰ ਵਰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਗ੍ਰੀਕੋ-ਰੋਮਨ ਕੁਸ਼ਤੀ ਵਿੱਚ ਰਿਜਾਜਵੀਰ ਸਿੰਘ (ਜਮਾਤ +1 ਆਰਟਸ, 60 ਕਿਲੋਗ੍ਰਾਮ) ਨੇ ਵੀ ਪਹਿਲਾ ਸਥਾਨ ਹਾਸਲ ਕਰਕੇ ਅਕੈਡਮੀ ਨੂੰ ਮਾਣ ਮਹਿਸੂਸ ਕਰਵਾਇਆ।

ਇਨ੍ਹਾਂ ਚਾਰਾਂ ਵਿਦਿਆਰਥੀਆਂ ਦੀ ਚੋਣ ਹੁਣ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਲਈ ਹੋਈ ਹੈ, ਜੋ ਅਕੈਡਮੀ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ।

ਇਸ ਸ਼ਾਨਦਾਰ ਪ੍ਰਾਪਤੀ ‘ਤੇ ਅਕੈਡਮੀ ਦੀ ਪ੍ਰਿੰਸੀਪਲ ਨੀਨਾ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਨੇ ਇਹ ਸਫ਼ਲਤਾ ਸੰਭਵ ਬਣਾਈ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਉਣ ਵਾਲੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਨੇ ਸਕੂਲ ਦੇ ਡੀ.ਪੀ.ਈ. ਸ੍ਰੀ ਰਾਜਨ ਵਰਮਾ ਦੀ ਮਿਹਨਤ, ਸਮਰਪਣ ਅਤੇ ਪ੍ਰਭਾਵਸ਼ਾਲੀ ਸਿਖਲਾਈ ਦੀ ਵੀ ਵਿਸ਼ੇਸ਼ ਸਰਾਹਨਾ ਕੀਤੀ, ਜਿਨ੍ਹਾਂ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੇ ਇਹ ਸ਼ਾਨਦਾਰ ਉਪਲਬਧੀ ਹਾਸਲ ਕੀਤੀ।

ਅਕਾਲ ਅਕੈਡਮੀ ਚੀਮਾ ਸਾਹਿਬ ਪਰਿਵਾਰ ਨੇ ਸਾਰੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਕੋਚ ਨੂੰ ਹਾਰਦਿਕ ਮੁਬਾਰਕਬਾਦ ਦਿੰਦਿਆਂ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।