Saturday, September 12, 2026
20.5 C
London
Home Uncategorized ਅਕਾਲ ਅਕੈਡਮੀ ਚੀਮਾ ਸਾਹਿਬ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਯੋਜਨ।

ਅਕਾਲ ਅਕੈਡਮੀ ਚੀਮਾ ਸਾਹਿਬ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਯੋਜਨ।

0
35

ਸੰਗਰੂਰ/ ਜੋਗਿੰਦਰ/ 25 ਅਪ੍ਰੈਲ/ ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਸਾਹਿਬ ਦੇ ਵਿਦਿਆਰਥੀਆਂ ਵੱਲੋਂ ਵਾਤਾਵਰਨ ਦੀ ਸੰਭਾਲ ਲਈ ਇੱਕ ਵਿਸ਼ੇਸ਼ ਰੁੱਖ ਲਗਾਉਣ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੌਦੇ ਲਿਆ ਕੇ ਅਕੈਡਮੀ ਅਤੇ ਉਸਦੇ ਆਲੇ ਦੁਆਲੇ ਦੇ ਵਾਤਾਵਰਨ ਵਿੱਚ ਲਗਾਏ ਅਤੇ ਹਰਿਆਵਲੀ ਵਧਾਉਣ ਦਾ ਸੰਕਲਪ ਲਿਆ।

ਇਸ ਮੁਹਿੰਮ ਦੌਰਾਨ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਸਮਝਾਇਆ ਗਿਆ ਕਿ ਪੌਦੇ ਸਾਡੀ ਜ਼ਿੰਦਗੀ ਲਈ ਕਿੰਨੇ ਜ਼ਰੂਰੀ ਹਨ ਅਤੇ ਕਿਵੇਂ ਇਹ ਸਾਡੇ ਵਾਤਾਵਰਣ ਨੂੰ ਸਾਫ਼ ਅਤੇ ਸੁੰਦਰ ਬਣਾਉਂਦੇ ਹਨ। ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਉਹ ਆਪਣੇ ਘਰਾਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵੀ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ।

ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਨੀਨਾ ਸ਼ਰਮਾ ਨੇ ਸਭ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੁੱਖ ਲਗਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਹਰ ਵਿਅਕਤੀ ਨੂੰ ਇਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉੱਪ ਮੁੱਖ ਅਧਿਆਪਕ ਸ਼੍ਰੀ ਸੁਰੇਸ਼ ਕੁਮਾਰ ਅਤੇ ਸਕੂਲ ਦੇ ਸਾਰੇ ਅਧਿਆਪਕਾਂ ਨੇ ਵੀ ਇਸ ਮੁਹਿੰਮ ਵਿੱਚ ਭਾਗ ਲੈ ਕੇ ਵਿਦਿਆਰਥੀਆਂ ਦਾ ਹੋਂਸਲਾ ਵਧਾਇਆ।

ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਵਧਦੀ ਹੈ ਅਤੇ ਉਹ ਭਵਿੱਖ ਵਿੱਚ ਵੀ ਧਰਤੀ ਨੂੰ ਹਰਾ-ਭਰਾ ਬਣਾਉਣ ਲਈ ਪ੍ਰੇਰਿਤ ਹੁੰਦੇ ਹਨ।