ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਕਾਲ ਅਕੈਡਮੀ ਉੱਭਿਆ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।

0
15

ਸਿੱਖ ਧਰਮ ਦੇ ਚੌਥੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਉੱਭਿਆ ਵਿਖੇ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ, ਬੱਚਿਆਂ ਤੇ ਸਮੂਹ ਸਟਾਫ ਵੱਲੋਂ ਨਿਤਨੇਮ ਉਪਰੰਤ, ਸ਼ਬਦ ਗਾਇਨ, ਕਵਿਤਾਵਾਂ, ਸਪੀਚ, ਸਾਖੀਆਂ ਰਾਹੀਂ ‘ਸ੍ਰੀ ਗੁਰੂ ਰਾਮਦਾਸ ਸਾਹਿਬ ਜੀ’ ਬਾਰੇ ਬੱਚਿਆ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਪੰਜਾਬੀ ਅਧਿਆਪਕਾ ਨਿਰਮਲਜੀਤ ਕੌਰ ਵੱਲੋਂ ਬੱਚਿਆਂ ਨੂੰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ। ਅਕੈਡਮੀ ਦੇ ਪ੍ਰਿੰਸੀਪਲ ਸ੍ਰੀਮਤੀ ਗੁਰਜੀਤ ਕੌਰ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਸੰਗਤ ਨੂੰ ਗੁਰਬਾਣੀ ਦੇ ਅਨੁਸਾਰ ਆਪਣਾ ਜੀਵਨ ਜੀਊਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ’ਤੇ ਕੜਾਹ ਪ੍ਰਸ਼ਾਦ ਦੇ ਗੁੱਲੇ ਖੁੱਲੇ ਗੱਫੇ ਵਰਤਾਏ ਗਏ।