Saturday, September 12, 2026
16.5 C
London
Home ਖੇਡਾਂ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਬੱਚਿਆਂ ਦੇ ਲੰਬੇ ਕੇਸਾਂ...

ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਬੱਚਿਆਂ ਦੇ ਲੰਬੇ ਕੇਸਾਂ ਦੇ ਅਤੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ

0
103

ਸੰਗਰੂਰ/ਲੋਂਗੋਵਾਲ/ਜੋਗਿੰਦਰ: ਮਿਤੀ 22 ਨਵੰਬਰ 2025 ਨੂੰ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿਖੇ ਸਕੂਲ ਦੇ ਪ੍ਰਿੰਸੀਪਲ ਸਰਦਾਰ ਨਰਪਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਤੇ ਸ਼ਹੀਦ ਭਾਈ ਦਿਆਲਾ ਜੀ ਅਤੇ ਸ਼ਹੀਦ ਭਾਈ ਮਤੀ ਦਾਸ ਜੀ ਅਤੇ ਸ਼ਹੀਦ ਭਾਈ ਸਤੀ ਦਾਸ ਜੀ ਦੀ ਲਾਸਾਨੀ ਸ਼ਹਾਦਤ ਅਤੇ ਪੰਥ ਰਤਨ ਸਵਰਗਵਾਸੀ ਜਥੇਦਾਰ ਗੁਰਚਰਨ ਸਿੰਘ ਜੀ ਟੌਹੜਾ ਜੀ ਦੀ ਬਰਸੀ ਨੂੰ ਸਮਰਪਿਤ ਬੱਚਿਆਂ ਦੇ ਲੰਬੇ ਕੇਸਾਂ ਦੇ ਅਤੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਤਕਰੀਬਨ 400 ਬੱਚਿਆਂ ਨੇ ਭਾਗ ਲਿਆ। ਇਸ ਸਮੇਂ ਜੱਜ ਦੀ ਭੂਮਿਕਾ ਹਰਪ੍ਰੀਤ ਸਿੰਘ ਡੀ ਪੀ ਈ, ਮੈਡਮ ਭੁਪਿੰਦਰ ਕੌਰ ਡੀ ਪੀ ਈ ਅਤੇ ਸਤਿਨਾਮ ਸਿੰਘ ਖਹਿਰਾ ਨੇ ਨਿਭਾਈ। ਇਸ ਸਮੇਂ ਸਕੂਲ ਦੇ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਅਤੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਸੀਮਾ ਠਾਕੁਰ ਨੇ ਬੱਚਿਆਂ ਨੂੰ ਕੇਸਾਂ ਦੀ ਮਹੱਤਤਾ ਅਤੇ ਦਸਤਾਰ ਸਜਾਉਣ ਬਾਰੇ ਪ੍ਰੇਰਿਤ ਕੀਤਾ ਅਤੇ ਜੇਤੂ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ।