ਸੰਗਰੂਰ/ਸੁਨਾਮ/ਜੋਗਿੰਦਰ: ਕਲਗੀਧਰ ਟਰਸਟ ਬੜੂ ਸਾਹਿਬ ਟਰੱਸਟ ਦੀ ਦੇਖ ਰੇਖ ਵਿੱਚ ਚੱਲ ਰਹੀ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿੱਚ ਇੰਟਰ ਹਾਊਸ ਐਥਲੈਟਿਕ ਮੀਟ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਅਤੇ ਖੇਡ ਜਜ਼ਬੇ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਦੌੜਾਂ, ਲੰਬੀ ਛਾਲ, ਉੱਚੀ ਛਾਲ ਸਮੇਤ ਵੱਖ-ਵੱਖ ਟਰੈਕ ਅਤੇ ਫੀਲਡ ਮੁਕਾਬਲਿਆਂ ਵਿੱਚ ਆਪਣੀ ਕਾਬਲੀਅਤ ਅਤੇ ਦ੍ਰਿੜਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਹਰ ਭਾਗੀਦਾਰ ਨੇ ਭਵਿੱਖ ਦਾ ਕਾਬਿਲ ਖਿਡਾਰੀ ਬਣਨ ਦੇ ਸੁਪਨੇ ਨਾਲ ਪੂਰੀ ਮਿਹਨਤ ਅਤੇ ਲਗਨ ਨਾਲ ਖੇਡਾਂ ਵਿੱਚ ਹਿੱਸਾ ਲਿਆ। ਇਸ ਐਥਲੈਟਿਕ ਮੀਟ ਦੀ ਸ਼ੁਰੂਆਤ ਅਕਾਲ ਅਕੈਡਮੀ ਫਤਹਿਗੜ੍ਹ ਗੰਢੂਆਂ ਦੇ ਪ੍ਰਿੰਸੀਪਲ ਅਨੁਰਾਧਾ ਬੱਬਰ ਦੀ ਰਹਿਨੁਮਾਈ ਹੇਠ ਕੀਤੀ ਗਈ। ਉਨ੍ਹਾਂ ਦੇ ਪ੍ਰੇਰਣਾਦਾਇਕ ਅਤੇ ਦੂਰਦਰਸ਼ੀ ਸੋਚ ਨਾਲ ਇਹ ਸਮਾਰੋਹ ਬਹੁਤ ਹੀ ਸਫਲ ਅਤੇ ਸੁਚਾਰੂ ਤਰੀਕੇ ਨਾਲ ਸੰਪੰਨ ਹੋਇਆ। ਅੰਤ ਵਿੱਚ, ਅਕੈਡਮੀ ਪ੍ਰਬੰਧਨ ਵੱਲੋਂ ਵਿਦਿਆਰਥੀਆਂ ਦੇ ਜੋਸ਼, ਖੇਡਾਂ ਪ੍ਰਤੀ ਸਮਰਪਣ ਅਤੇ ਸ਼ਾਨਦਾਰ ਪ੍ਰਦਰਸ਼ਨ ਦੀ ਵਧ ਚੜ੍ਹ ਕੇ ਪ੍ਰਸ਼ੰਸਾ ਕੀਤੀ ਗਈ। ਨਾਲ ਹੀ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਗਿਆ।






