Wednesday, October 28, 2026
14.6 C
London
Home Uncategorized ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਨਿੱਕੇ ਫੁੱਟਬਾਲ ਖਿਡਾਰੀਆਂ ਨੇ ਬਲਾਕ ਪੱਧਰ ’ਤੇ...

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਨਿੱਕੇ ਫੁੱਟਬਾਲ ਖਿਡਾਰੀਆਂ ਨੇ ਬਲਾਕ ਪੱਧਰ ’ਤੇ ਦੂਜਾ ਸਥਾਨ ਹਾਸਲ ਕੀਤਾ

0
14

ਸੰਗਰੂਰ ਜੋਗਿੰਦਰ/- ਕਲਗੀਧਰ ਟਰੱਸਟ, ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਨਿੱਕੇ ਫੁੱਟਬਾਲ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਕੈਡਮੀ ਦਾ ਨਾਮ ਰੌਸ਼ਨ ਕੀਤਾ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜਖੇਪਲ ਵਿਖੇ ਕਰਵਾਈਆਂ ਗਈਆਂ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਫੁੱਟਬਾਲ ਟੂਰਨਾਮੈਂਟ ਵਿੱਚ ਕਣਕਵਾਲ ਭੰਗੂਆਂ ਸੈਂਟਰ ਵੱਲੋਂ ਭਾਗ ਲੈਂਦਿਆਂ ਅਕੈਡਮੀ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀ ਇਸ ਫੁੱਟਬਾਲ ਟੀਮ ਨੇ ਸੈਂਟਰ ਪੱਧਰੀ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਸੀ। ਨਿੱਕੇ ਖਿਡਾਰੀਆਂ ਦੀ ਇਸ ਲਗਾਤਾਰ ਸ਼ਾਨਦਾਰ ਕਾਰਗੁਜ਼ਾਰੀ ਨਾਲ ਅਕੈਡਮੀ ਵਿੱਚ ਖੁਸ਼ੀ ਦਾ ਮਾਹੌਲ ਹੈ।

ਇਸ ਮੌਕੇ ਅਕੈਡਮੀ ਦੀ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਟੀਮ ਭਾਵਨਾ ਸਦਕਾ ਇਹ ਪ੍ਰਾਪਤੀ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਨਿੱਕੇ ਖਿਡਾਰੀ ਹੁਣ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਲਈ ਪੂਰੀ ਤਿਆਰੀ ਨਾਲ ਜੁਟੇ ਹੋਏ ਹਨ।

ਪ੍ਰਿੰਸੀਪਲ ਨੇ ਆਸ ਪ੍ਰਗਟਾਈ ਕਿ ਇਹ ਹੋਣਹਾਰ ਖਿਡਾਰੀ ਆਉਣ ਵਾਲੇ ਮੁਕਾਬਲਿਆਂ ਵਿੱਚ ਵੀ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਅਕੈਡਮੀ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨਗੇ।