Saturday, September 12, 2026
16.5 C
London
Home ਖੇਡਾਂ ਅਕਾਲ ਅਕੈਡਮੀ ਉੱਭਿਆ ਨੇ ਇੰਟਰ ਅਕੈਡਮੀ ਫੁਟਬਾਲ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ...

ਅਕਾਲ ਅਕੈਡਮੀ ਉੱਭਿਆ ਨੇ ਇੰਟਰ ਅਕੈਡਮੀ ਫੁਟਬਾਲ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਵਧਾਇਆ ਮਾਣ

0
33

ਸੰਗਰੂਰ ਜੋਗਿੰਦਰ 9 ਮਈ : ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਹਰ ਖੇਤਰ ਵਿੱਚ ਲਗਾਤਾਰ ਉਪਲਬਧੀਆਂ ਹਾਸਲ ਕਰਦੀਆਂ ਆ ਰਹੀਆਂ ਹਨ। ਇਸੇ ਲੜੀ ਤਹਿਤ ਅਕਾਲ ਅਕੈਡਮੀ ਉੱਭਿਆ ਦੀ ਟੀਮ ਨੇ ਵੀ ਭਾਗ ਲਿਆ। ਇਹ ਖੇਡ ਮੁਕਾਬਲੇ ਫਤਿਹਗੜ੍ਹ ਗੰਡੂਆਂ ਵਿਖੇ ਲੜਕਿਆਂ ਅਤੇ ਲੜਕੀਆਂ ਦੀਆਂ ਵੱਖ-ਵੱਖ ਟੀਮਾਂ ਵਿਚਕਾਰ ਇੰਟਰ ਅਕੈਡਮੀ ਫੁਟਬਾਲ ਮੁਕਾਬਲੇ ਕਰਵਾਏ ਗਏ।

ਇਨ੍ਹਾਂ ਮੁਕਾਬਲਿਆਂ ਵਿੱਚ ਅਕਾਲ ਅਕੈਡਮੀ ਬੇਨੜਾ, ਧਰਮਗੜ੍ਹ ਛੰਨਾ, ਫਤਿਹਗੜ੍ਹ ਗੰਡੂਆਂ, ਮੰਡੇਰ, ਰਟੋਲਾ ਅਤੇ ਉੱਭਿਆ ਦੀਆਂ ਟੀਮਾਂ ਨੇ ਭਾਗ ਲਿਆ। ਖੇਡ ਮੁਕਾਬਲਿਆਂ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਹੋਈ। ਇਸ ਮੌਕੇ ਅਕਾਲ ਅਕੈਡਮੀ ਫਤਿਹਗੜ੍ਹ ਗੰਡੂਆਂ ਦੀ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕਰਦਿਆਂ ਉਨ੍ਹਾਂ ਦਾ ਹੌਸਲਾ ਵਧਾਇਆ ਅਤੇ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ।

ਲੜਕਿਆਂ ਦੇ ਫੁਟਬਾਲ ਮੁਕਾਬਲਿਆਂ ਵਿੱਚ ਅਕਾਲ ਅਕੈਡਮੀ ਮੰਡੇਰ ਨੇ ਪਹਿਲਾ ਸਥਾਨ, ਅਕਾਲ ਅਕੈਡਮੀ ਉੱਭਿਆ ਨੇ ਦੂਜਾ ਸਥਾਨ ਅਤੇ ਅਕਾਲ ਅਕੈਡਮੀ ਫਤਿਹਗੜ੍ਹ ਗੰਡੂਆਂ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਲੜਕੀਆਂ ਦੇ ਫੁਟਬਾਲ ਮੁਕਾਬਲਿਆਂ ਵਿੱਚ ਅਕਾਲ ਅਕੈਡਮੀ ਉੱਭਿਆ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ।

ਮੁਕਾਬਲਿਆਂ ਦੀ ਸਮਾਪਤੀ ਉਪਰੰਤ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਸਾਰੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ, ਜਦਕਿ ਜੇਤੂ ਟੀਮਾਂ ਨੂੰ ਟਰਾਫੀਆਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।

ਅਕਾਲ ਅਕੈਡਮੀ ਫਤਿਹਗੜ੍ਹ ਗੰਡੂਆਂ ਦੀ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਖਿਡਾਰੀਆਂ, ਕੋਚਾਂ ਅਤੇ ਰੈਫਰੀਆਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਸਰੀਰਕ ਤੰਦਰੁਸਤੀ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ। ਅਕੈਡਮੀ ਵਾਪਸੀ ‘ਤੇ ਵਿਦਿਆਰਥੀਆਂ ਦਾ ਭਰਪੂਰ ਸਵਾਗਤ ਕੀਤਾ ਗਿਆ।

ਅਕਾਲ ਅਕੈਡਮੀ ਉੱਭਿਆ ਦੀ ਪ੍ਰਿੰਸੀਪਲਗੁਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਵੱਧ ਤੋਂ ਵੱਧ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਇਸ ਸਫਲਤਾ ਦਾ ਸਿਹਰਾ ਪੀ.ਟੀ.ਆਈ. ਅਧਿਆਪਕ ਸਰਦਾਰ ਜਰਨੈਲ ਸਿੰਘ ਦੀ ਮਿਹਨਤ ਅਤੇ ਰਹਿਨੁਮਾਈ ਨੂੰ ਦਿੰਦਿਆਂ ਉਨ੍ਹਾਂ ਨੂੰ ਵੀ ਵਧਾਈ ਦਿੱਤੀ।