ਬੜੂ ਸਾਹਿਬ/ ਸੰਗਰੂਰ ਜੋਗਿੰਦਰ/ 23 ਸਤੰਬਰ/ਕਲਗੀਧਰ ਟ੍ਰਸਟ ਬੜੂ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਪਦਮ ਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਜੀ ਦੇ 100ਵੇਂ ਜਨਮ ਦਿਹਾੜੇ ਨੂੰ ਸਮਰਪਿਤ ‘ਸੰਤ ਬਾਬਾ ਇਕਬਾਲ ਸਿੰਘ ਜੀ: ਜੀਵਨ ਅਤੇ ਝਲਕੀਆਂ’ ਵਿਸ਼ੇ ’ਤੇ ਕਲੱਸਟਰ ਪੱਧਰੀ ਭਾਸ਼ਣ ਪ੍ਰਤੀਯੋਗਤਾ ਮਿਤੀ 23 ਸਤੰਬਰ 2026, ਦਿਨ ਬੁੱਧਵਾਰ ਨੂੰ ਅਕਾਲ ਅਕੈਡਮੀ ਚੀਮਾ ਅੰਗਰੇਜ਼ੀ ਮਾਧਿਅਮ ਵਿਖੇ ਕਰਵਾਈ ਗਈ। ਇਸ ਪ੍ਰਤੀਯੋਗਤਾ ਵਿੱਚ ਵੱਖ-ਵੱਖ ਅਕਾਲ ਅਕੈਡਮੀਆਂ ਤੋਂ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਇਸ ਮੁਕਾਬਲੇ ਵਿੱਚ ਅਕਾਲ ਅਕੈਡਮੀ ਚੀਮਾ (ਪੀ.ਐੱਸ.ਈ.ਬੀ.) ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਮਨਵੀਰ ਕੌਰ ਨੇ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਭਾਸ਼ਣ ਪ੍ਰਤੀਯੋਗਤਾ ਵਿੱਚ ਦੂਜਾ ਸਥਾਨ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ।
ਇਸ ਮੌਕੇ ਸੰਸਥਾ ਦੇ ਮੁਖੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਮਨਵੀਰ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਸਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਹੋਰ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।





