ਸੰਗਰੂਰ/ਸੁਨਾਮ, 15 ਜੁਲਾਈ:
ਅੱਜ ਸੁਨਾਮ ਦੇ ਆਈਟੀਆਈ ਚੌਂਕ ਵਿਖੇ ਟਰੈਫਿਕ ਇੰਚਾਰਜ ਨਿਰਭੈ ਸਿੰਘ ਅਤੇ ਪੀਸੀਆਰ ਇੰਚਾਰਜ ਕੁਲਵੰਤ ਸਿੰਘ ਨੇ ਆਪਣੀ ਪੁਲਿਸ ਪਾਰਟੀ ਸਮੇਤ ਵਿਸ਼ੇਸ਼ ਨਾਕਾਬੰਦੀ ਕੀਤੀ।

ਇਸ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਪਿਆਰ ਅਤੇ ਨਿਮਰਤਾ ਨਾਲ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ।
ਉਨ੍ਹਾਂ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਦੇ ਸਾਰੇ ਜ਼ਰੂਰੀ ਦਸਤਾਵੇਜ਼, ਜਿਵੇਂ ਕਿ ਡਰਾਈਵਿੰਗ ਲਾਇਸੈਂਸ, ਆਰਸੀ, ਬੀਮਾ ਅਤੇ ਪ੍ਰਦੂਸ਼ਣ ਸਰਟੀਫਿਕੇਟ (PUC), ਹਮੇਸ਼ਾ ਆਪਣੇ ਨਾਲ ਅਤੇ ਪੂਰੇ ਰੱਖਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਤੋਂ ਬਚਿਆ ਜਾ ਸਕੇ।






