ਨਾਭਾ 26 ਦਸੰਬਰ/ਜੋਗਿੰਦਰ /ਗੁਰਪ੍ਰੀਤ ਸਿੰਘ/ ਨਾਭਾ ਦੇ ਨੇੜਲੇ ਪਿੰਡ ਸੌਜਾ ਵਿੱਚ ਸ਼ਹੀਦੀ ਸਭਾ ਦੌਰਾਨ ਦੁਕਾਨਦਾਰਾਂ ਵੱਲੋਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪਿੰਡ ਵਿੱਚ ਵੱਖ-ਵੱਖ ਥਾਵਾਂ ‘ਤੇ ਸ਼ਰਧਾਪੂਰਵਕ ਲੰਗਰ ਲਗਾਏ ਗਏ। ਇਸ ਮੌਕੇ ਚਾਹ, ਬਰੈੱਡ ਪਕੌੜੇ ਅਤੇ ਹੋਰ ਪਦਾਰਥ ਸੰਗਤਾਂ ਨੂੰ ਵਰਤਾਏ ਗਏ। ਦੁਕਾਨਦਾਰਾਂ ਅਤੇ ਸਥਾਨਕ ਨਿਵਾਸੀਆਂ ਦੇ ਸਹਿਯੋਗ ਨਾਲ ਇਹ ਲੰਗਰ ਲਗਾਏ ਗਏ, ਜੋ ਕਿ ਪੋਹ ਦੇ ਮਹੀਨੇ ਦੀ ਸ਼ਹੀਦੀ ਯਾਦ ਨੂੰ ਸਮਰਪਿਤ ਸਨ।
ਲੰਗਰ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪ੍ਰਸ਼ਾਦ ਛਕਿਆ।
ਇਸ ਮੌਕੇ ਦੁਕਾਨਦਾਰਾਂ ਨੇ ਦੱਸਿਆ ਕਿ ਇਹ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਨੂੰ ਨਮਨ ਕਰਨ ਦਾ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਇਸ ਲੰਗਰ ਦੀ ਸ਼ੁਰੂਆਤ ਵਾਹਿਗੁਰੂ ਅੱਗੇ ਅਰਦਾਸ ਕਰਕੇ ਕੀਤੀ ਗਈ, ਜਿਸ ਵਿੱਚੇ ਦੁਕਾਨਦਾਰਾਂ ਵੱਲੋਂ ਰਾਹਗੀਰਾਂ ਨੂੰ ਲੰਗਰ ਵਰਤਾਉਣ ਦੀ ਸੇਵਾ ਨਿਭਾਈ ਗਈ। ਜਿਸ ਵਿੱਚ ਸੇਵਾਦਾਰ ਨੇ ਸੱਚੇ ਦਿਲੋਂ ਸੇਵਾ ਕੀਤੀ !






