Saturday, September 12, 2026
16.5 C
London
Home Uncategorized ਲੋਕ-ਮਿਲਣੀ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਵਾਸੀਆਂ ਨਾਲ ਕੀਤੀ ਮੁਲਾਕਾਤ,...

ਲੋਕ-ਮਿਲਣੀ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਵਾਸੀਆਂ ਨਾਲ ਕੀਤੀ ਮੁਲਾਕਾਤ, ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

0
28

ਸੰਗਰੂਰ/ਸੁਨਾਮ/ਜੋਗਿੰਦਰ, 16 ਜੁਲਾਈ: ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਰੱਖਣ ਦੇ ਮਕਸਦ ਨਾਲ ਚਲਾਈ ਜਾ ਰਹੀ ‘ਲੋਕ-ਮਿਲਣੀ ਮੁਹਿੰਮ’ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਹਲਕੇ ਦੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।

ਇਸ ਦੌਰਾਨ ਪਿੰਡ ਵਾਸੀਆਂ ਨੇ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਫ਼ੈਸਲਿਆਂ ਅਤੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਸਰਕਾਰ ਦੀਆਂ ਨੀਤੀਆਂ ‘ਤੇ ਭਰੋਸਾ ਜਤਾਇਆ। ਇਸ ਮੌਕੇ ਕਈ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਦਾ ਸਾਥ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮਾਨ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਪੰਜਾਬ ਦੇ ਹਰ ਪਿੰਡ ਤੱਕ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਲਈ ਲਗਾਤਾਰ ਲੋਕਾਂ ਵਿੱਚ ਜਾ ਕੇ ਉਨ੍ਹਾਂ ਨਾਲ ਸਿੱਧਾ ਸੰਵਾਦ ਕੀਤਾ ਜਾ ਰਿਹਾ ਹੈ।

ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪਾਰਟੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ। ਲੋਕਾਂ ਨੇ ਆਪਣੇ ਇਲਾਕੇ ਨਾਲ ਸਬੰਧਤ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਮੰਤਰੀ ਸਾਹਮਣੇ ਰੱਖੀਆਂ, ਜਿਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ ਗਿਆ।