ਸੰਗਰੂਰ/ਲੋਗੋਂਵਾਲ/ਜੋਗਿੰਦਰ/3 ਅਗਸਤ/- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਜ਼ਿਲ੍ਹਾ ਜਥੇਬੰਦੀ ਸੰਗਰੂਰ ਵੱਲੋਂ 5/8/2026 ਨੂੰ ਲੋਗੋਵਾਲ ਵਿਖੇ ਹਲਕਾ ਸੁਨਾਮ ਦੀ ਅਹਿਮ ਮੀਟਿੰਗ ਕਰਵਾਈ ਜਾ ਰਹੀ ਹੈ। ਇਹ ਮੀਟਿੰਗ ਹਲਕਾ ਇੰਚਾਰਜ ਸਤਿਨਾਮ ਸਿੰਘ ਰੱਤੋਕੇ ਦੀ ਅਗਵਾਈ ਹੇਠ ਹੋਵੇਗੀ, ਜਿਸ ਵਿੱਚ ਪਾਰਟੀ ਦੇ ਸੀਨੀਅਰ ਆਗੂ, ਸਮੂਹ ਅਹੁਦੇਦਾਰ, ਵਰਕਰ ਅਤੇ ਪੰਥਕ ਸਾਥੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।
ਇਹ ਮੀਟਿੰਗ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਦੀ ਯਾਦ ਨੂੰ ਸਮਰਪਿਤ ਸਮਾਗਮ 20 ਅਗਸਤ ਨੂੰ ਖਡਿਆਲ ਵਿੱਚ ਜੋ ਕਰਵਾਇਆ ਜਾ ਰਿਹਾ ਹੈ। ਉਸ ਸਬੰਧ ਵਿੱਚ ਤੇ
ਮੀਟਿੰਗ ਦੌਰਾਨ ਹਲਕਾ ਸੁਨਾਮ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਅਤੇ ਵਿਸਥਾਰਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹਲਕੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਅਹਿਮ ਜ਼ਿੰਮੇਵਾਰੀਆਂ ਅਤੇ ਨਵੀਆਂ ਨਿਯੁਕਤੀਆਂ ਦਾ ਐਲਾਨ ਵੀ ਕੀਤਾ ਜਾਵੇਗਾ, ਤਾਂ ਜੋ ਪਿੰਡ ਅਤੇ ਸ਼ਹਿਰ ਪੱਧਰ ‘ਤੇ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤੀ ਮਿਲ ਸਕੇ।
ਮੀਟਿੰਗ ਦਾ ਇੱਕ ਹੋਰ ਮਹੱਤਵਪੂਰਨ ਏਜੰਡਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਹੋਵੇਗਾ। ਇਸ ਦੌਰਾਨ ਚੋਣੀ ਤਿਆਰੀ, ਬੂਥ ਪੱਧਰ ਦੇ ਪ੍ਰਬੰਧ, ਵਰਕਰਾਂ ਦੀਆਂ ਜ਼ਿੰਮੇਵਾਰੀਆਂ ਅਤੇ ਪਾਰਟੀ ਦੇ ਜਨ ਅਧਾਰ ਨੂੰ ਹੋਰ ਮਜ਼ਬੂਤ ਕਰਨ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।





