Saturday, September 12, 2026
20.5 C
London
Home ਪੰਜਾਬ NHM ਮੁਲਾਜ਼ਮਾਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ, ਸਰਕਾਰ ਨੇ ਨਹੀਂ ਲਈ...

NHM ਮੁਲਾਜ਼ਮਾਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ, ਸਰਕਾਰ ਨੇ ਨਹੀਂ ਲਈ ਕੋਈ ਸਾਰ, ਮੁੱਖ ਮੰਤਰੀ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ-ਪੱਤਰ

0
42

ਸੰਗਰੂਰ / ਸੁਨਾਮ / 25 ਜੂਨ:

ਨੈਸ਼ਨਲ ਹੈਲਥ ਮਿਸ਼ਨ (NHM) ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਅਤੇ ਕਮਿਊਨਟੀ ਹੈਲਥ ਅਫ਼ਸਰਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਚਲਾਈ ਜਾ ਰਹੀ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ। ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਕੋਈ ਗੰਭੀਰਤਾ ਨਾ ਦਿਖਾਏ ਜਾਣ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਇਸ ਮੌਕੇ ਗੱਲਬਾਤ ਕਰਦਿਆਂ CHO ਆਗੂ ਨੇ ਕਿਹਾ ਕਿ NHM ਮੁਲਾਜ਼ਮ ਪਿਛਲੇ ਕਈ ਸਾਲਾਂ ਤੋਂ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਅਹਿਮ ਯੋਗਦਾਨ ਪਾ ਰਹੇ ਹਨ। ਕੋਵਿਡ ਮਹਾਂਮਾਰੀ, ਟੀ.ਬੀ. ਮੁਕਤ ਪੰਜਾਬ ਮੁਹਿੰਮ, ਐਨ.ਸੀ.ਡੀ. ਸਕ੍ਰੀਨਿੰਗ, ਮਾਤਾ-ਬਾਲ ਸਿਹਤ ਸੇਵਾਵਾਂ, ਟੀਕਾਕਰਨ ਅਤੇ ਹੋਰ ਕੌਮੀ ਸਿਹਤ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਵਿੱਚ NHM ਮੁਲਾਜ਼ਮਾਂ ਦੀ ਅਹਿਮ ਭੂਮਿਕਾ ਰਹੀ ਹੈ। ਇਸ ਦੇ ਬਾਵਜੂਦ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ।

ਆਗੂਆਂ ਨੇ ਦੱਸਿਆ ਕਿ NHM ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਐਨ.ਐਚ.ਐਮ. ਕਰਮਚਾਰੀਆਂ ਨੂੰ ਰੈਗੂਲਰ ਕਰਨਾ, ਬਰਾਬਰ ਕੰਮ ਬਰਾਬਰ ਤਨਖਾਹ (Equal Work Equal Pay) ਲਾਗੂ ਕਰਨਾ, ਲੌਇਲਟੀ ਬੋਨਸ ਦੀ ਬਹਾਲੀ, ਤਨਖਾਹਾਂ ਵਿੱਚ ਵਾਜਬ ਵਾਧਾ ਕਰਨਾ, ਸੇਵਾ ਸੁਰੱਖਿਆ ਪ੍ਰਦਾਨ ਕਰਨਾ, ਤਰੱਕੀ ਦੇ ਮੌਕੇ ਮੁਹੱਈਆ ਕਰਵਾਉਣਾ ਅਤੇ ਹੋਰ ਲੰਬਿਤ ਮੰਗਾਂ ਦਾ ਹੱਲ ਕਰਨਾ ਸ਼ਾਮਲ ਹੈ।

ਅੱਜ ਜ਼ਿਲ੍ਹਾ .. ਦੇ NHM ਮੁਲਾਜ਼ਮਾਂ ਅਤੇ ਕਮਿਊਨਟੀ ਹੈਲਥ ਅਫ਼ਸਰਾਂ ਵੱਲੋਂ ਮਾਣਯੋਗ ਮੁੱਖ ਮੰਤਰੀ ਪੰਜਾਬ ਜੀ ਦੇ ਨਾਮ ਇੱਕ ਮੰਗ-ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ। ਮੰਗ-ਪੱਤਰ ਰਾਹੀਂ ਮੁੱਖ ਮੰਤਰੀ ਜੀ ਨੂੰ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ, ਚੱਲ ਰਹੀ ਹੜਤਾਲ ਅਤੇ ਪੰਜਾਬ ਦੀਆਂ ਪ੍ਰਭਾਵਿਤ ਹੋ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਜਲਦ ਦਖ਼ਲ ਦੇ ਕੇ ਮਸਲੇ ਦਾ ਹੱਲ ਕਰਨ ਦੀ ਅਪੀਲ ਕੀਤੀ ਗਈ।

ਆਗੂਆਂ ਨੇ ਕਿਹਾ ਕਿ 22 ਜੂਨ ਤੋਂ ਸ਼ੁਰੂ ਹੋਈ ਹੜਤਾਲ ਕਾਰਨ ਪੰਜਾਬ ਭਰ ਵਿੱਚ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ, ਪਰੰਤੂ ਸਰਕਾਰ ਵੱਲੋਂ ਅਜੇ ਤੱਕ ਕੋਈ ਠੋਸ ਪਹਿਲ ਨਹੀਂ ਕੀਤੀ ਗਈ। ਮੁਲਾਜ਼ਮਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਦੇ ਹੱਲ ਲਈ ਕੋਈ ਸਕਾਰਾਤਮਕ ਕਦਮ ਨਾ ਚੁੱਕਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਆਗੂਆਂ ਨੇ ਕਿਹਾ ਕਿ 2 ਜੁਲਾਈ 2026 ਨੂੰ ਮਾਣਯੋਗ ਮੁੱਖ ਮੰਤਰੀ ਪੰਜਾਬ ਜੀ ਦੀ ਰਿਹਾਇਸ਼ ਸੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿੱਚ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਤੋਂ NHM ਮੁਲਾਜ਼ਮ ਅਤੇ ਕਮਿਊਨਟੀ ਹੈਲਥ ਅਫ਼ਸਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।

ਉਨ੍ਹਾਂ ਕਿਹਾ ਕਿ ਮੰਗਾਂ ਦੇ ਹੱਲ ਤੱਕ ਹੜਤਾਲ ਅਤੇ ਸੰਘਰਸ਼ ਜਾਰੀ ਰਹੇਗਾ ਅਤੇ ਸਿਹਤ ਸੇਵਾਵਾਂ ਦੇ ਪ੍ਰਭਾਵਿਤ ਹੋਣ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ।

ਇਸ ਮੌਕੇ ..ਅਤੇ ਹੋਰ NHM ਮੁਲਾਜ਼ਮ ਵੱਡੀ ਗਿਣਤੀ ਵਿੱਚ ਹਾਜ਼ਰ ਸਨ।