Wednesday, October 28, 2026
14.6 C
London
Home Uncategorized ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਦੋਵਾਂ ਬੱਚਿਆਂ ਦੀ...

ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਦੋਵਾਂ ਬੱਚਿਆਂ ਦੀ ਬਾਰ੍ਹਵੀਂ ਤੱਕ ਦੀ ਪੜ੍ਹਾਈ ਮੁਫ਼ਤ ਕਰਵਾਉਣ ਦਾ ਐਲਾਨ

0
136

ਸੰਗਰੂਰ ਜੋਗਿੰਦਰ/-ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੀ ਦੁਖਦਾਈ ਘਟਨਾ ਨੇ ਹਰ ਸੰਵੇਦਨਸ਼ੀਲ ਵਿਅਕਤੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਦੁੱਖ ਦੀ ਘੜੀ ਵਿੱਚ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਿਵਾਰ ਦੇ ਦੋਵਾਂ ਬੱਚਿਆਂ ਦੀ ਪੜ੍ਹਾਈ ਦੀ ਜ਼ਿੰਮੇਵਾਰੀ ਚੁੱਕਣ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਉਪ-ਸੇਵਾਦਾਰ ਭਾਈ ਜਗਜੀਤ ਸਿੰਘ ਕਾਕਾ ਵੀਰ ਜੀ ਵੱਲੋਂ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਰੋਸ ਵਜੋਂ ਪ੍ਰਦਰਸ਼ਨ ਕਰ ਰਹੇ ਅਤੇ ਦੁੱਖ ਪ੍ਰਗਟ ਕਰ ਰਹੇ ਪਰਿਵਾਰਕ ਮੈਂਬਰਾਂ ਤੇ ਮਾਪਿਆਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਦੋਵੇਂ ਬੱਚੇ ਅਕਾਲ ਅਕੈਡਮੀ ਜਵਾਹਰਕੇ ਵਿਖੇ ਪੜ੍ਹਦੇ ਹਨ। ਇਸ ਲਈ ਦੋਵਾਂ ਬੱਚਿਆਂ ਦੀ ਬਾਰ੍ਹਵੀਂ ਜਮਾਤ ਤੱਕ ਦੀ ਪੜ੍ਹਾਈ ਦੀ ਪੂਰੀ ਫ਼ੀਸ ਮੁਆਫ਼ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਸਿੱਖਿਆ ਨੂੰ ਨਿਰ-ਵਿਘਨ ਜਾਰੀ ਰੱਖਣ ਦੀ ਜ਼ਿੰਮੇਵਾਰੀ ਨਿਭਾਈ ਜਾਵੇਗੀ। ਇਸ ਤੋਂ ਇਲਾਵਾ ਬੱਚਿਆਂ ਦੀ ਉਚੇਰੀ ਸਿੱਖਿਆ ਲਈ ਵੀ ਭਵਿੱਖ ਵਿੱਚ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।

ਭਾਈ ਜਗਜੀਤ ਸਿੰਘ ਜੀ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਔਖੀ ਘੜੀ ਵਿੱਚ ਬੱਚਿਆਂ ਦੀ ਪੜ੍ਹਾਈ ਅਤੇ ਭਵਿੱਖ ਨੂੰ ਲੈ ਕੇ ਉਨ੍ਹਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਬੱਚਿਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਣ ਲਈ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ, ਤਾਂ ਜੋ ਉਹ ਆਪਣੀ ਪੜ੍ਹਾਈ ਜਾਰੀ ਰੱਖ ਕੇ ਭਵਿੱਖ ਵਿੱਚ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ।ਜ਼ਿਕਰਯੋਗ ਹੈ ਕਿ ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸਮਾਜ ਵਿੱਚ ਵੱਖ-ਵੱਖ ਸਮਿਆਂ ਦੌਰਾਨ ਪੈਦਾ ਹੋਣ ਵਾਲੇ ਔਖੇ ਹਾਲਾਤ ਵਿੱਚ ਲੋੜਵੰਦਾਂ ਦੀ ਸਹਾਇਤਾ ਲਈ ਸੇਵਾ ਨਿਭਾਈ ਜਾਂਦੀ ਰਹੀ ਹੈ। ਸਿੱਖਿਆ, ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਦੇ ਉਦੇਸ਼ ਨਾਲ ਟਰੱਸਟ ਵੱਲੋਂ ਕੀਤੇ ਜਾਂਦੇ ਅਜਿਹੇ ਉਪਰਾਲੇ ਲੋੜਵੰਦ ਪਰਿਵਾਰਾਂ ਨੂੰ ਮੁਸ਼ਕਿਲ ਸਮੇਂ ਵਿੱਚ ਸਹਾਰਾ ਦੇਣ ਦੇ ਨਾਲ-ਨਾਲ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਵੱਲ ਵੀ ਅਹਿਮ ਕਦਮ ਹਨ।