Saturday, September 12, 2026
20.5 C
London
Home ਪੰਜਾਬ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ...

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਡਾ. ਭੀਮ ਰਾਓ ਅੰਬੇਡਕਰ ਭਵਨ ਦਾ ਨੀਂਹ ਪੱਥਰ ਰੱਖਿਆ

0
56

ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ

ਕਰੀਬ 01 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਤਿਆਰ

ਲੌਂਗੋਵਾਲ/ਸੁਨਾਮ, 02 ਫਰਵਰੀ/ ਜੋਗਿੰਦਰ

ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਗੁਰੂ ਰਵਿਦਾਸ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਮੌਕੇ ਲੌਂਗੋਵਾਲ ਵਿਖੇ ਨਗਰ ਕੌਂਸਲ ਦਫ਼ਤਰ ਦੇ ਸਾਹਮਣੇ ਕਰੀਬ 01 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਭਵਨ ਦਾ ਨੀਂਹ ਪੱਥਰ ਰੱਖਿਆ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਸਮਾਜਿਕ ਬਰਾਬਰੀ, ਨਿਆਂ ਅਤੇ ਸਿੱਖਿਆ ਲਈ ਅਮੂਲਕ ਯੋਗਦਾਨ ਦਿੱਤਾ ਹੈ ਅਤੇ ਇਹ ਭਵਨ ਉਨ੍ਹਾਂ ਦੇ ਵਿਚਾਰਾਂ ਨੂੰ ਅੱਗੇ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਦੱਸਿਆ ਕਿ ਇਹ ਭਵਨ ਕਰੀਬ 09 ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।

ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਭਵਨ ਦੇ ਤਿਆਰ ਹੋਣ ਨਾਲ ਲੌਂਗੋਵਾਲ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕਾਂ ਨੂੰ ਸਮਾਜਿਕ, ਸੱਭਿਆਚਾਰਕ ਅਤੇ ਹੋਰ ਵੱਖ-ਵੱਖ ਕਾਰਜ ਤੇ ਸਮਾਗਮ ਕਰਵਾਉਣ ਲਈ ਸੁਵਿਧਾਜਨਕ ਥਾਂ ਉਪਲਬਧ ਹੋਵੇਗੀ। ਇਸ ਨਾਲ ਲੋਕਾਂ ਨੂੰ ਆਪਣੀਆਂ ਸਮਾਗਮਿਕ ਲੋੜਾਂ ਪੂਰੀਆਂ ਕਰਨ ਵਿੱਚ ਕਾਫ਼ੀ ਆਸਾਨੀ ਮਿਲੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਸ ਮੌਕੇ ਉਨ੍ਹਾਂ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੱਤੀ ਅਤੇ ਸਮਾਜਿਕ ਏਕਤਾ ਤੇ ਭਾਈਚਾਰੇ ਦੀ ਮਜ਼ਬੂਤੀ ਦਾ ਸੰਦੇਸ਼ ਦਿੱਤਾ।

ਇਸ ਸਮਾਗਮ ਦੌਰਾਨ ਨਗਰ ਕੌਂਸਲ ਦੇ ਅਧਿਕਾਰੀ, ਸਥਾਨਕ ਲੋਕ ਪ੍ਰਤਿਨਿਧੀ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਲੌਂਗੋਵਾਲ ਵਾਸੀ ਹਾਜ਼ਰ ਸਨ।