Saturday, September 12, 2026
20.5 C
London
Home ਪੰਜਾਬ ਬਾਬਾ ਨੌਮੀ ਗਿਰ, ਬਾਬਾ ਦਿਆਲ ਦਾਸ ਅਤੇ ਬਾਬਾ ਚਰਨ ਦਾਸ ਜੀ ਦੀ...

ਬਾਬਾ ਨੌਮੀ ਗਿਰ, ਬਾਬਾ ਦਿਆਲ ਦਾਸ ਅਤੇ ਬਾਬਾ ਚਰਨ ਦਾਸ ਜੀ ਦੀ ਬਰਸੀ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ

0
19

ਮਾਨਸਾ,ਜੋਗਿੰਦਰ 5 July : ਪਿੰਡ ਟਾਹਲੀਆਂ (ਜ਼ਿਲ੍ਹਾ ਮਾਨਸਾ) ਵਿਖੇ ਬਾਬਾ ਨੌਮੀ ਗਿਰੀ ਜੀ, ਬਾਬਾ ਦਿਆਲ ਦਾਸ ਜੀ ਅਤੇ ਬਾਬਾ ਚਰਨ ਦਾਸ ਜੀ ਦੀ ਬਰਸੀ ਮੌਕੇ ਨਗਰ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰ ਕੇ ਸੰਤ ਮਹਾਂਪੁਰਸ਼ਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।

ਸਮਾਗਮ ਦੌਰਾਨ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨਾਲ ਜੋੜਿਆ। ਬੁਲਾਰਿਆਂ ਨੇ ਸੰਤ ਮਹਾਂਪੁਰਸ਼ਾਂ ਦੇ ਜੀਵਨ, ਸੇਵਾ, ਸਿਮਰਨ ਅਤੇ ਸਮਾਜ ਪ੍ਰਤੀ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਸੰਗਤ ਨੂੰ ਗੁਰੂ ਘਰ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੱਤਾ।

ਸਮਾਗਮ ਦੇ ਅੰਤ ਵਿੱਚ ਅਰਦਾਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਪ੍ਰਸ਼ਾਦਾ ਛਕਿਆ। ਨਗਰ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਸਹਿਯੋਗ ਕਰਨ ਵਾਲੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ।