Saturday, September 12, 2026
20.5 C
London
Home Uncategorized ਅਕਾਲ ਅਕੈਡਮੀ ਚੀਮਾਂ (ਪੀ.ਐੱਸ.ਈ.ਬੀ.) ਦਾ ਨਤੀਜਾ ਰਿਹਾ 100 ਪ੍ਰਤੀਸ਼ਤ

ਅਕਾਲ ਅਕੈਡਮੀ ਚੀਮਾਂ (ਪੀ.ਐੱਸ.ਈ.ਬੀ.) ਦਾ ਨਤੀਜਾ ਰਿਹਾ 100 ਪ੍ਰਤੀਸ਼ਤ

0
29

ਸੰਗਰੂਰ ਜੋਗਿੰਦਰ 15 ਮਈ : ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿਦਿਅਕ ਸੰਸਥਾ ਅਕਾਲ ਅਕੈਡਮੀ ਚੀਮਾਂ (ਪੀ.ਐੱਸ.ਈ.ਬੀ.) ਦਾ ਵਿਦਿਅਕ ਸੈਸ਼ਨ 2025-26 ਲਈ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਸਲਾਨਾ ਪ੍ਰੀਖਿਆ ਨਤੀਜਾ ਸ਼ਾਨਦਾਰ ਅਤੇ 100 ਪ੍ਰਤੀਸ਼ਤ ਰਿਹਾ। ਵਿਦਿਆਰਥੀਆਂ ਨੇ ਉੱਚ ਅੰਕ ਪ੍ਰਾਪਤ ਕਰਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਮਾਣ ਨਾਲ ਰੌਸ਼ਨ ਕੀਤਾ।

ਦਸਵੀਂ ਜਮਾਤ ਵਿੱਚ ਗੁਰਜੋਤ ਕੌਰ ਨੇ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਕਮਲਪ੍ਰੀਤ ਕੌਰ ਨੇ 84.54 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਮਨਪ੍ਰੀਤ ਕੌਰ ਨੇ 81.38 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।

ਇਸੇ ਤਰ੍ਹਾਂ ਬਾਰ੍ਹਵੀਂ ਜਮਾਤ ਵਿੱਚ ਸੁਖਮਨਪ੍ਰੀਤ ਕੌਰ ਨੇ 87 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਅਰਸ਼ਦੀਪ ਕੌਰ ਨੇ 86.80 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਲਵਪ੍ਰੀਤ ਕੌਰ ਨੇ 86.60 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।

ਬਾਰ੍ਹਵੀਂ ਜਮਾਤ ਦੇ ਕੁੱਲ 11 ਵਿਦਿਆਰਥੀਆਂ ਵਿੱਚੋਂ 5 ਵਿਦਿਆਰਥੀਆਂ ਨੇ 85 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ, ਜਦਕਿ 5 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਉੱਪਰ ਅੰਕ ਹਾਸਲ ਕੀਤੇ। ਇੱਕ ਵਿਦਿਆਰਥੀ ਨੇ 76 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਇਸ ਮੌਕੇ ਸੰਸਥਾ ਦੇ ਮੁਖੀ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਸਫਲਤਾ ਲਈ ਦਿਲੋਂ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਦੇ ਚੰਗੇਰੇ ਅਤੇ ਉੱਜਵਲ ਭਵਿੱਖ ਲਈ ਸ਼ੁਭ ਕਾਮਨਾਵਾਂ ਵੀ ਪ੍ਰਗਟ ਕੀਤੀਆਂ।