ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੁਨਾਮ ਹਲਕੇ ਤੋ ਉਮੀਦਵਾਰ ਐਲਾਨਿਆ

0
10

ਸੰਗਰੂਰ ਸੁਨਾਮ/ ਜੋਗਿੰਦਰ/ 21 ਜੁਲਾਈ/ ਸੁਨਾਮ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਸੱਦੀ ਸੁਨਾਮ ਵਿਧਾਨ ਸਭਾ ਹਲਕੇ ਦੇ ਵਰਕਰਾਂ ਦੀ ਮੀਟਿੰਗ ਇਕ ਭਰਵੀਂ ਰੈਲੀ ਦਾ ਰੂਪ ਧਾਰਨ ਕਰ ਗਈ। ਇਸ ਮੌਕੇ ਵਿਸ਼ੇਸ ਤੌਰ ਤੇ ਸ਼ਾਮਿਲ ਹੋਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸਾਬਕਾ ਲੋਕ ਸਭਾ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਦੌਰਾਨ ਪੰਜਾਬ ਦੇ ਖ਼ਜ਼ਾਨੇ ਨੂੰ ਪੰਜਾਬੀ ਹੀ ਸਿਰ ਤੇ ਚੁੱਕਕੇ ਦਿੱਲੀ ਬੈਠੇ ਆਪਣੇ ਆਕਾਵਾਂ ਕੋਲ ਢੋਣ ਲੱਗੇ ਹੋਏ ਹਨ। ਅਜਿਹੇ ਲੋਕਾਂ ਦੀ ਹਕੀਕਤ ਪੰਜਾਬ ਦੇ ਲੋਕਾਂ ਨੂੰ ਸਮਝ ਲੈਣੀ ਚਾਹੀਦੀ ਹੈ। ਇਸ ਮੌਕੇ ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੁਨਾਮ ਹਲਕੇ ਤੋਂ ਉਮੀਦਵਾਰ ਐਲਾਨ ਦਿਤਾ ਹੈ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਵਿਚਲੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ‘ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਨਕਰ ਹੋਣ ਵਾਲਿਆਂ ਦਾ ਵਜੂਦ ਖ਼ਤਮ ਹੋ ਚੁੱਕਾ ਹੈ। ਉਨ੍ਹਾਂ ਆਖਿਆ ਕਿ ਗੁਰੂ ਦੇ ਸੱਚੇ ਤਖਤ ਤੇ ਭਗੌੜਾ ਹੋਣ ਵਾਲੇ ਨੂੰ ਕਦੇ ਵੀ ਲੋਕਾਂ ਨੇ ਮੂੰਹ ਨਹੀਂ ਲਾਇਆ। ਸੂਬੇ ਦੇ ਲੋਕ ਪੰਥ ਅਤੇ ਪੰਜਾਬ ਨਾਲ ਧੋਖਾ ਕਰਨ ਵਾਲਿਆਂ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਕਾਲੀ ਦਲ ਬਾਰੇ ਦਿੱਤੇ ਗਏ ਹਾਲੀਆ ਬਿਆਨ ਅਤੇ ਪੁਨਰ ਸੁਰਜੀਤ ਅਕਾਲੀ ਦਲ ਬਾਰੇ ਸੁਖਬੀਰ ਬਾਦਲ ਧੜੇ ਵੱਲੋਂ ਕੀਤੇ ਜਾ ਰਹੇ ਦਾਅਵਿਆਂ ‘ਤੇ ਤਿੱਖੀ ਟਿੱਪਣੀ ਕਰਦਿਆਂ ਆਖਿਆ ਕਿ ਅਕਾਲੀ ਦਲ ਬਾਦਲ ਦਾ ਖਾਤਮਾ ਦੇ ਦਸੰਬਰ 2024 ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਮੁਨਕਰ ਹੋਣ ਸਮੇਂ ਹੀ ਹੋ ਗਿਆ ਸੀ ਮੌਜੂਦਾ ਸਮੇਂ ਪੁਨਰ ਸੁਰਜੀਤ ਅਕਾਲੀ ਦਲ ਤੇ ਪੰਜਾਬੀਆਂ ਨੂੰ ਉਮੀਦਾਂ ਹਨ। ਆਪਣੇ ਵਿਰੋਧੀ ਧੜੇ ‘ਤੇ ਸਿੱਧਾ ਨਿਸ਼ਾਨਾ ਲਗਾਉਂਦੇ ਹੋਏ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵੀ ਚੰਗੀ ਤਰ੍ਹਾਂ ਜਾਣਦੇ ਹਨ ਕਿ ਬਾਦਲ ਦਲ ਦੀ ਅਗਵਾਈ ਵਾਲੀ ਪਾਰਟੀ ਹੁਣ ਰਾਜਨੀਤਿਕ ਨਕਸ਼ੇ ਤੇ ਪੂਰੀ ਤਰ੍ਹਾਂ ਗਾਇਬ ਹੋ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਸਮਝਦਾਰ ਹਨ ਅਤੇ ਕਦੇ ਵੀ ਪੰਥ ਵਿਰੋਧੀ ਤਾਕਤਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਸੂਬੇ ਦੀ ਰਾਜਨੀਤੀ ਵਿੱਚ ਪੈਰ ਜਮਾਉਣ ਦੀ ਇਜਾਜ਼ਤ ਨਹੀਂ ਦੇਣਗੇ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ, ਪੰਥ ਅਤੇ ‘ਪੰਜਾਬੀਅਤ ਦੀ ਹਮਾਇਤ ਕਰਨ ਵਾਲੀ ਕਿਸੇ ਵੀ ਪਾਰਟੀ ਨਾਲ ਗੱਠਜੋੜ ਕੀਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਿਪੁਦਮਨ ਸਿੰਘ ਢਿਲੋਂ ਅਤੇ ਰਾਮਪਾਲ ਸਿੰਘ ਬੈਹਣੀਵਾਲ, ਜਥੇਦਾਰ ਤੇਜਾ ਸਿੰਘ ਕਮਾਲਪੁਰ, ਅਮਨਬੀਰ ਸਿੰਘ ਚੈਰੀ, ਪ੍ਰਿਤਪਾਲ ਸਿੰਘ ਹਾਂਡਾ, ਗੁਰਚਰਨ ਸਿੰਘ ਧਾਲੀਵਾਲ, ਸੁਨੀਤਾ ਸ਼ਰਮਾ, ਮੇਵਾ ਸਿੰਘ ਲੌਂਗੋਵਾਲ, ਨਵਇੰਦਰਪ੍ਰੀਤ ਸਿੰਘ ਲੌਂਗੋਵਾਲ, ਗੁਰਚਰਨ ਸਿੰਘ ਹਰੀਕਾ, ਕੇਵਲ ਸਿੰਘ ਸ਼ੇਰੋ ਸਾਬਕਾ ਸਰਪੰਚ, ਤਰਸੇਮ ਸਿੰਘ ਬੈਨੀਪਾਲ, ਥਾਵਾ ਐਮ ਸੀ, ਸੰਦੀਪ ਸਿੰਘ ਦਿਓਸੀ, ਪਾਲੀ ਸਰਪੰਚ ਉਭਾਵਲ, ਹਰਵਿੰਦਰ ਸਿੰਘ ਕਾਕਾ, ਜਸਵੰਤ ਸਿੰਘ ਕੋਟੜਾ, ਸੰਦੀਪ ਸਿੰਘ ਦਿਓਸੀ, ਸੋਹਣ ਸਿੰਘ ਭੰਗੂ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ