ਸੰਤ ਅਤਰ ਸਿੰਘ ਜੀ ਮਸਤੂਆਣੇ ਵਾਲਿਆਂ ਦੇ 160ਵੀਂ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਮਨਾਇਆ ਗਿਆ

0
13

/ਸੰਗਰੂਰ/ ਜੋਗਿੰਦਰ/ 17 ਮਾਰਚ/
ਕਲਗੀਧਰ ਟਰਸਟ ਬੜੂ ਸਾਹਿਬ ਗੁਰਦੁਆਰਾ ਜਨਮ ਅਸਥਾਨ ਅਤੇ ਨਗਰ ਚੀਮਾ ਸਾਹਿਬ ਦੇ ਸਹਿਯੋਗ ਨਾਲ 20ਵੀਂ ਸਦੀ ਵਿੱਚ ਗੁਰਮਤਿ ਪ੍ਰਚਾਰ ਦੀ ਅਦੁੱਤੀ ਲਹਿਰ ਚਲਾ ਕੇ ਲੱਖਾਂ ਪ੍ਰਾਣੀਆਂ ਨੂੰ ਗੁਰੂ ਦੇ ਲੜ ਲਾਉਣ ਵਾਲੇ ਮਹਾਨ ਸ਼੍ਰੋਮਣੀ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੇ 160ਵੇਂ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। ਇਹ ਗੁਰਮਤਿ ਸਮਾਗਮ 13 ਮਾਰਚ ਤੋਂ 17 ਮਾਰਚ ਤੱਕ ਆਯੋਜਿਤ ਕੀਤੇ ਗਏ। ਜਿਸ ਵਿਚ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 3 ਵਜੇ ਤੱਕ ਇਸ ਸਮਾਗਮ ਵਿੱਚ ਸਿੱਖ ਪੰਥ ਦੀਆਂ ਵੱਖ-ਵੱਖ ਸ਼ਖਸ਼ੀਅਤਾਂ ਨੇ ਆਪਣੀ ਹਾਜ਼ਰੀ ਭਰੀ। ਜਿਸ ਵਿਚ ਅਨਾਹਦ ਬਾਣੀ ਢਾਡੀ ਜਥਾ ਗੁਰਦੁਆਰਾ ਬੜੂ ਸਾਹਿਬ, ਸੰਤ ਬਾਬਾ ਜਸਵਿੰਦਰ ਸਿੰਘ ਜੀ ਹਰੇੜੀ ਵਾਲੇ, ਭਾਈ ਮਲਕੀਤ ਸਿੰਘ ਜੀ ਬੁੰਗਾ ਮਸਤੂਆਣਾ ਤਲਵੰਡੀ ਸਾਬੋ,ਭਾਈ ਜਸਪ੍ਰੀਤ ਸਿੰਘ ਜੀ ਗੁ: ਅੰਗੀਠਾ ਸਾਹਿਬ ਮਸਤੂਆਣਾ ਸਾਹਿਬ, ਭਾਈ ਮਲਕੀਤ ਸਿੰਘ ਬੁੰਗਾ ਮਸਤੂਆਣਾ ਸਾਹਿਬ ਤਲਵੰਡੀ ਸਾਬੋ, ਸੰਤ ਬਾਬਾ ਦਰਸ਼ਨ ਸਿੰਘ ਜੀ ਬਾਠਾਂ ਵਾਲੇ, ਸੰਤ ਬਾਬਾ ਗੁਰਜੀਤ ਸਿੰਘ ਜੀ ਹਰੀਗੜ੍ਹ ਵਾਲੇ, ਸੰਤ ਬਾਬਾ ਜਗਰੂਪ ਸਿੰਘ ਜੀ ਕੱਟੂ ਵਾਲੇ, ਸੰਤ ਬਾਬਾ ਬੂਟਾ ਸਿੰਘ ਜੀ ਗੁੜਥੜੀ ਵਾਲੇ, ਗਿਆਨੀ ਸਾਹਿਬ ਸਿੰਘ ਜੀ ਸ਼ਾਹਬਾਦ ਮਾਰਕੰਡਾ ਵਾਲੇ, ਭਾਈ ਅਮਨਦੀਪ ਸਿੰਘ ਜੀ ਹਜ਼ੂਰੀ ਰਾਗੀ, ਕਥਾਵਾਚਕ ਭਾਈ ਸਰਬਜੀਤ ਸਿੰਘ ਢੋਟੀਆਂ, ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਜਥੇਦਾਰ ਤਖਤ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਸਾਹਿਬ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਜੀ ਜਥੇਦਾਰ ਸ੍ਰੀ ਤਖ਼ਤ ਦਮਦਮਾ ਸਾਹਿਬ ਸਾਹਿਬ ਅਤੇ ਰਾਗੀ, ਢਾਡੀ, ਕਥਾਵਾਚਕਾਂ, ਸੰਤਾਂ ਮਹਾਪੁਰਸਾਂ ਅਤੇ ਸਮੂਹ ਪੰਥਕ ਸ਼ਖਸੀਅਤਾਂ ਵੱਲੋਂ ਹਾਜ਼ਰੀ ਭਰੀ ਗਈ। ਮਿਤੀ 15 ਮਾਰਚ ਨੂੰ ਅਲੋਕਿਕ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਗੁਰਦੁਆਰਾ ਜਨਮ ਅਸਥਾਨ ਚੀਮਾ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਨਾਨਕਸਰ ਸਾਹਿਬ ਚੀਮਾਂ ਵਿਖੇ ਸਮਾਪਤ ਹੋਇਆ। ਇਹ ਨਗਰ ਕੀਰਤਨ ਸਵੇਰੇ 6 ਵਜੇ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਨਾਨਕਸਰ ਸਾਹਿਬ, ਚੀਮਾਂ ਸਾਹਿਬ ਵਿਖੇ ਸਮਾਪਤ ਹੋਇਆ। ਜਿਸ ਵਿਚ ਸਮੂਹ ਸੰਗਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਤੋਂ ਇਲਾਵਾ 16 ਮਾਰਚ ਨੂੰ ਰਾਤ 8 ਵਜੇ ਤੋਂ 1 ਵਜੇ ਤੱਕ ਰੈਣ ਸਬਾਈ ਦਾ ਕੀਰਤਨ ਦਾ ਆਯੋਜਨ ਕੀਤਾ ਗਿਆ। ਸੰਤ ਜੀ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ 201 ਸ਼੍ਰੀ ਆਖੰਡ ਪਾਠ ਦਾ ਭੋਗ ਪਾਏ ਗਏ ਅਤੇ ਅੰਮ੍ਰਿਤ ਵੇਲੇ ਤੋਂ ਸ਼ਾਮ ਤੱਕ ਢਾਡੀ ਅਤੇ ਕਵੀਸ਼ਰੀ ਜਥਿਆਂ ਵੱਲੋਂ ਗੁਰ-ਇਤਿਹਾਸ ਦੀ ਸਾਂਝ ਪਾਈ ਗਈ। ਮਿਤੀ 17 ਮਾਰਚ ਨੂੰ ਸੰਤ ਜੀ ਦੇ ਜਨਮ ਸਮੇਂ ਅੰਮ੍ਰਿਤ ਵੇਲੇ ਸਵੇਰੇ 1 ਵਜੇ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਆਰਤੀ ਅਤੇ ਅਰਦਾਸ ਕੀਤੀ ਗਈ| ਇਸ ਗੁਰਮਤਿ ਸਮਾਗਮ ਵਿੱਚ ਅਨੇਕਾਂ ਹੀ ਢਾਡੀ ਜਥਿਆਂ ਅਤੇ ਕੀਰਤਨੀ ਜਥਿਆਂ ਨੇ ਪ੍ਰੋਗਰਾਮ ਵਿੱਚ ਸਮੂਲੀਅਤ ਕੀਤੀ| ਇਸ ਸਮਾਗਮ ਵਿੱਚ ਵੱਖ-ਵੱਖ ਰਾਜਨੀਤਿਕ ਸ਼ਖਸ਼ੀਅਤਾਂ ਨੇ ਵੀ ਹਾਜ਼ਰੀ ਭਰੀ। ਇਹ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਜਨਮ ਅਸਥਾਨ, ਕਲਗੀਧਰ ਟਰਸਟ ਬੜੂ ਸਾਹਿਬ, ਚੀਮਾ ਸਾਹਿਬ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਕਲਗੀਧਰ ਟਰਸਟ ਬੜੂ ਸਾਹਿਬ ਦੇ ਮੁੱਖ ਸੇਵਾਦਾਰ ਡਾ:ਦਵਿੰਦਰ ਸਿੰਘ ਜੀ ਨੇ ਸਮੂਹ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਚੀਮਾ ਸਾਹਿਬ ਗੁਰਦੁਆਰਾ ਜਨਮ ਅਸਥਾਨ ਦੇ ਮੁੱਖ ਸੇਵਾਦਾਰ ਭਾਈ ਜਗਜੀਤ ਸਿੰਘ ਜੀ ਵੱਲੋਂ ਇਸ ਸੰਤ ਸਮਾਗਮ ਵਿੱਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਅਤੇ ਸਮੂਹ ਕੀਰਤਨੀਆਂ ਪ੍ਰਚਾਰਕਾਂ ਦਾ ਸੰਤ ਸਮਾਗਮ ਵਿਖੇ ਪਹੁੰਚਣ ਤੇ ਧੰਨਵਾਦ ਕੀਤਾ ਗਿਆ।