Tuesday, October 27, 2026
14.4 C
London
Home Uncategorized ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਵਿਖੇ ਇਕ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦਾ...

ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਵਿਖੇ ਇਕ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦਾ ਆਯੋਜਨ

0
23

ਸੰਗਰੂਰ/ਸੁਨਾਮ ਜੋਗਿੰਦਰ/18 ਸਤੰਬਰ /-ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਵਿਖੇ ਪ੍ਰਿੰਸੀਪਲ ਪ੍ਰੋਫੈਸਰ ਸ਼ਾਮ ਸੁੰਦਰ ਜੀ ਦੀ ਯੋਗ ਅਗਵਾਈ ਹੇਠ ਐੱਨ.ਐੱਸ.ਐੱਸ. ਦੀਆਂ ਚਾਰ ਯੂਨਿਟਾਂ ਵੱਲੋਂ ਇਕ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਸੇਵਾ-ਭਾਵਨਾ, ਸਫ਼ਾਈ ਪ੍ਰਤੀ ਜਾਗਰੂਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ।

ਕੈਂਪ ਦੌਰਾਨ ਐੱਨ.ਐੱਸ.ਐੱਸ. ਵਲੰਟੀਅਰਾਂ ਵੱਲੋਂ ਵੱਖ-ਵੱਖ ਸਥਾਨਾਂ ’ਤੇ ਸਫ਼ਾਈ ਮੁਹਿੰਮ ਚਲਾਈ ਗਈ। ਇੱਕ ਯੂਨਿਟ ਵੱਲੋਂ ਕਾਲਜ ਕੈਂਪਸ ਦੀ ਸਫ਼ਾਈ ਕੀਤੀ ਗਈ, ਜਦਕਿ ਦੂਜੀ ਯੂਨਿਟ ਵੱਲੋਂ ਸਮਾਧ ਬਾਬਾ ਭਾਈ ਮੂਲ ਚੰਦ ਸਾਹਿਬ ਜੀ ਵਿਖੇ ਸਫ਼ਾਈ ਕਾਰਜ ਕੀਤਾ ਗਿਆ। ਵਲੰਟੀਅਰਾਂ ਨੇ ਪੂਰੇ ਉਤਸ਼ਾਹ ਨਾਲ ਸਫ਼ਾਈ ਮੁਹਿੰਮ ਵਿੱਚ ਭਾਗ ਲੈਂਦਿਆਂ ਸਾਫ਼-ਸੁਥਰੇ ਵਾਤਾਵਰਨ ਦਾ ਸੰਦੇਸ਼ ਦਿੱਤਾ।