ਸੰਗਰੂਰ ਜੋਗਿੰਦਰ 22 ਅਕਤੂਬਰ- ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੀਮਾ ਬਲਾਕ ਪੱਧਰ ’ਤੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਕਣਕਵਾਲ ਕਲੱਸਟਰ ਵੱਲੋਂ ਖੇਡਦਿਆਂ ਪੰਜਾਬ ਸਟਾਈਲ ਕਬੱਡੀ ਵਿੱਚ ਮਨਿੰਦਰ ਸਿੰਘ, ਬਲਕਾਰ ਸਿੰਘ ਅਤੇ ਸਾਹਿਬਜੋਤ ਸਿੰਘ ਨੇ ਭਾਗ ਲਿਆ। ਇਸੇ ਤਰ੍ਹਾਂ ਨੈਸ਼ਨਲ ਸਟਾਈਲ ਕਬੱਡੀ ਦੇ ਮੁੰਡਿਆਂ ਦੇ ਮੁਕਾਬਲੇ ਵਿੱਚ ਮਨਿੰਦਰ ਸਿੰਘ ਅਤੇ ਸਾਹਿਲਜੋਤ ਸਿੰਘ, ਜਦਕਿ ਕੁੜੀਆਂ ਦੇ ਮੁਕਾਬਲੇ ਵਿੱਚ ਅਮਨਵੀਰ ਕੌਰ ਅਤੇ ਕਮਲਪ੍ਰੀਤ ਕੌਰ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਇਸ ਪ੍ਰਾਪਤੀ ’ਤੇ ਅਕੈਡਮੀ ਦੀ ਪ੍ਰਿੰਸੀਪਲ ਸ਼੍ਰੀਮਤੀ ਅਨੁਰਾਧਾ ਬੱਬਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ, ਲਗਨ ਅਤੇ ਖੇਡ ਭਾਵਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਖੇਡਾਂ ਦੇ ਖੇਤਰ ਵਿੱਚ ਹੋਰ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ।
ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਇਹ ਸਫਲਤਾ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੀ ਹੈ।






