Saturday, September 12, 2026
16.5 C
London
Home Uncategorized ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੀਆਂ ਖਿਡਾਰਨਾਂ ਨੇ ਫੁੱਟਬਾਲ ਵਿੱਚ ਪਹਿਲਾ...

ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦੀਆਂ ਖਿਡਾਰਨਾਂ ਨੇ ਫੁੱਟਬਾਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

0
44

ਸੰਗਰੂਰ/ਲੌਂਗੋਵਾਲ/ਜੋਗਿੰਦਰ/ 5 ਮਈ/- ਇਲ਼ਾਕੇ ਦੀ ਮਸ਼ਹੂਰ ਵਿਦਿਅਕ ਸ਼ੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਦੀਆਂ ਖਿਡਾਰਨਾਂ ਨੇ ਅਸ਼ਮਿਤਾ ਖੇਲੋ ਇੰਡੀਆ ਅੰਡਰ 15 ਫੁੱਟਬਾਲ ਦੇ ਮੁਕਾਬਲੇ ਜੋ ਕਿ ਪਿੰਡ ਚੱਠੇ ਸੇਖਵਾਂ ਵਿਖੇ ਹੋਏ ਵਿੱਚ ਭਾਗ ਲਿਆ ਅਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਇਸ ਉਪਲੱਬਧੀ ਤੇ ਸਕੂਲ ਮੁੱਖੀ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਤੇ ਵਾਇਸ ਪ੍ਰਿੰਸੀਪਲ ਸ਼ੀਮਾ ਠਾਕੁਰ ਨੇ ਖਿਡਾਰਨਾਂ ਦਾ ਸਕੂਲ ਪਹੁੰਚਣ ਤੇ ਸਵਾਗਤ ਕੀਤਾ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਇਸ ਮੌਕੇ ਤੇ ਡੀਪੀਈ ਹਰਪ੍ਰੀਤ ਸਿੰਘ, ਭੁਪਿੰਦਰ ਕੌਰ ਤੇ ਕੁਲਵਿੰਦਰ ਕੌਰ ਹਾਜ਼ਰ ਸਨ।