ਅਕਾਲ ਅਕੈਡਮੀ ਉਭਿਆ ਵਿਖੇ ਸਲਾਨਾ ਸਪੋਰਟਸ ਮੀਟ ਧੂਮਧਾਮ ਨਾਲ ਮਨਾਇਆ ਗਿਆ

0
37

ਸੰਗਰੂਰ / ਉਭਿਆ / ਜੋਗਿੰਦਰ – ਕਲਗੀਧਰ ਟਰੱਸਟ ਬੜੂ ਸਾਹਿਬ ਦੇ ਅਧੀਨ ਚੱਲ ਰਹੀ ਵਿਦਿਅਕ ਸੰਸਥਾ ਅਕਾਲ ਅਕੈਡਮੀ ਉਭਿਆ ਵਿਖੇ ਸਪੋਰਟਸ-ਕਮ-ਮੀਟ ਸਲਾਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਕਰਕੇ ਕੀਤੀ ਗਈ, ਜਦਕਿ ਹੋਣਹਾਰ ਖਿਡਾਰੀਆਂ ਨੇ ਮਸ਼ਾਲ ਜਗਾ ਕੇ ਸਮਾਰੋਹ ਦੀ ਸ਼ਾਨ ਵਧਾਈ। ਇਸ ਉਪਰੰਤ ਵੱਖ-ਵੱਖ ਖੇਡਾਂ ਦੇ ਮੁਕਾਬਲਿਆਂ ਦੇ ਨਾਲ ਨਾਲ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਸੱਭਿਆਚਾਰਕ ਕਾਰਜਕ੍ਰਮ ਪੇਸ਼ ਕੀਤੇ ਗਏ। ਇਨ੍ਹਾਂ ਵਿੱਚ ਗੀਤ-ਸੰਗੀਤ, ਸਮਾਜਿਕ ਬੁਰਾਈਆਂ ਅਤੇ ਵੱਖ-ਵੱਖ ਵਿਸ਼ਿਆਂ ‘ਤੇ ਆਧਾਰਿਤ ਨਾਟਕ, ਕੌਰਿਓਗ੍ਰਾਫੀ ਅਤੇ ਸ਼ਬਦ-ਗੁਰਬਾਣੀ ਬਹੁਤ ਹੀ ਮਨਮੋਹਕ ਢੰਗ ਨਾਲ ਪੇਸ਼ ਕੀਤੀ ਗਈ। ਇਸ ਤੋਂ ਬਾਅਦ ਵੱਖ-ਵੱਖ ਪੱਧਰਾਂ ‘ਤੇ ਖੇਡਾਂ ਵਿੱਚ ਭਾਗ ਲੈਣ ਵਾਲੇ ਅਤੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਾਲਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਅੰਤ ਵਿੱਚ ਪ੍ਰਿੰਸੀਪਲ ਗੁਰਜੀਤ ਕੌਰ ਨੇ ਸਭ ਨੂੰ ਸੰਬੋਧਨ ਕਰਦਿਆਂ ਜੀ ਆਇਆ ਆਖਿਆ ਅਤੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਲਗਾਤਾਰ ਮਿਹਨਤ ਕਰਨ ਅਤੇ ਹੋਰ ਉਪਲੱਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।