Tuesday, October 27, 2026
14.4 C
London
Home ਪੰਜਾਬ ਸੁਖਮਨੀ ਸਾਹਿਬ ਦੇ ਪਾਠ ਤੇ ਕੀਰਤਨ ਨਾਲ ਹੋਵੇਗਾ ਸ਼ੁਕਰਾਨਾ ਸਮਾਗਮ

ਸੁਖਮਨੀ ਸਾਹਿਬ ਦੇ ਪਾਠ ਤੇ ਕੀਰਤਨ ਨਾਲ ਹੋਵੇਗਾ ਸ਼ੁਕਰਾਨਾ ਸਮਾਗਮ

0
20

ਮਾਰਕੀਟ ਕਮੇਟੀ ਦਫ਼ਤਰ ਪੂਰੀ ਵਿਖੇ ਅੱਜ ਹੋਵੇਗਾ ਸਮਾਗਮ, ਸਾਹਿਬਾ ਦੀ ਸੁੱਖ-ਸ਼ਾਂਤੀ, ਤੰਦਰੁਸਤੀ ਅਤੇ ਚੜ੍ਹਦੀ ਕਲਾ ਲਈ ਕੀਤੀ ਜਾਵੇਗੀ ਅਰਦਾਸ

ਧੂਰੀ, 27 ਸਤੰਬਰ /ਜੋਗਿੰਦਰ:
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਵੱਲੋਂ ਅੱਜ 27 ਸਤੰਬਰ ਨੂੰ ਮਾਰਕੀਟ ਕਮੇਟੀ ਦਫ਼ਤਰ ਧੂਰੀ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਸਬੰਧੀ ਜਾਰੀ ਕੀਤੇ ਗਏ ਸੱਦੇ ਅਨੁਸਾਰ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕੀਰਤਨ ਅਤੇ ਅਰਦਾਸ ਹੋਵੇਗੀ।

ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਸ਼ਹਿਰ ਵਾਸੀਆਂ ਅਤੇ ਇਲਾਕੇ ਦੀਆਂ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੀਜ਼ਨ ਸ਼ੁਰੂ ਹੋਣ ਤੋਂ ਕੁਝ ਦਿਨ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਇਹ ਸਮਾਗਮ ਕਰਵਾਉਣ ਦਾ ਮੁੱਖ ਉਦੇਸ਼ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਦੇ ਨਾਲ-ਨਾਲ ਸਮੁੱਚੇ ਸੰਗਤ ਦੀ ਸੁੱਖ-ਸ਼ਾਂਤੀ, ਤੰਦਰੁਸਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕਰਨਾ ਹੈ।

ਸਮਾਗਮ ਦੌਰਾਨ ਸੰਗਤਾਂ ਵੱਲੋਂ ਗੁਰਬਾਣੀ ਕੀਰਤਨ ਦਾ ਸਰਵਣ ਕੀਤਾ ਜਾਵੇਗਾ ਅਤੇ ਗੁਰੂ ਸਾਹਿਬ ਜੀ ਅੱਗੇ ਇਲਾਕੇ ਦੀ ਖੁਸ਼ਹਾਲੀ, ਆਪਸੀ ਭਾਈਚਾਰੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਜੀ ਮਾਤਾ ਹਰਪਾਲ ਕੌਰ ਵੀ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ।

ਰਾਜਵੰਤ ਸਿੰਘ ਘੁੱਲੀ ਨੇ ਸਮੂਹ ਨਗਰ ਨਿਵਾਸੀਆਂ, ਵਪਾਰੀ ਵਰਗ, ਕਿਸਾਨ ਭਰਾਵਾਂ ਅਤੇ ਇਲਾਕੇ ਦੀਆਂ ਸੰਗਤਾਂ ਨੂੰ ਸਮਾਗਮ ਵਿੱਚ ਸ਼ਾਮਲ ਹੋ ਕੇ ਗੁਰਬਾਣੀ ਦਾ ਲਾਹਾ ਲੈਣ ਅਤੇ ਸ਼ੁਕਰਾਨਾ ਸਮਾਗਮ ਵਿੱਚ ਆਪਣੀ ਹਾਜ਼ਰੀ ਭਰਨ ਦੀ ਅਪੀਲ ਕੀਤੀ ਹੈ।